ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 3 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਪੰਜਾਬ ਦੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਸਾਡੇ ਨੇਤਾ ਅਰਵਿੰਦਕੇਜਰੀਵਾਲ ਨਾਲ ਸ਼ਾਨਦਾਰ ਮੁਲਾਕਾਤ ਹੋਈ। ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਯੋਜਨਾਵਾਂ ‘ਤੇ ਚਰਚਾ ਕੀਤੀ ਅਤੇ ਸੂਬੇ ਲਈ ਸਖ਼ਤ ਮਿਹਨਤ ਕਰਨ ਲਈ ਵੱਡਮੁੱਲਾ ਹੱਲਾਸ਼ੇਰੀ ਪ੍ਰਾਪਤ ਕੀਤੀ | ਅਜਿਹੇ ਦੂਰਦਰਸ਼ੀ ਨੇਤਾ ਦੀ ਟੀਮ ਦਾ ਹਿੱਸਾ ਹੋਣ ‘ਤੇ ਮਾਣ ਹੈ।”
Had a fantastic meeting with our leader Shri @ArvindKejriwal Ji. Discussed various plans for the betterment of Punjab and received valuable encouragement to work hard for the state. Proud to be part of such a visionary leader's team. pic.twitter.com/G9h3saErm3
— Anmol Gagan Maan (@AnmolGaganMann) February 3, 2023