• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

3 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

20 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

38 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

August 19, 2023
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ

ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ

 ਹਰ ਪ੍ਰੋਜੈਕਟ ਨੂੰ ਨੇਕ ਨੀਅਤ ਤੇ ਇਮਾਨਦਾਰ ਸੋਚ ਨਾਲ ਚੜ੍ਹਾਇਆ ਜਾਵੇਗਾ ਨੇਪਰੇ : ਅਮਨ ਅਰੋੜਾ

ਰਿਟੇਲ ਸਬਜ਼ੀ ਮੰਡੀ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੇ ਟਰੈਫਿਕ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ

ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਰਿਟੇਲ ਸਬਜ਼ੀ ਮੰਡੀ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਟੇਲ ਸਬਜ਼ੀ ਮੰਡੀ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਮਹਿਜ਼ 8 ਮਹੀਨਿਆਂ ਵਿੱਚ ਇਸ ਨੂੰ ਸਾਕਾਰ ਕਰਨ ਨਾਲ ਪਹਿਲੇ ਪੜਾਅ ਵਜੋਂ ਸੁਨਾਮ ਸ਼ਹਿਰ ਦੇ ਅਜਿਹੇ ਸੈਂਕੜੇ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਮਾਤਾ ਮੋਦੀ ਚੌਂਕ ਤੋਂ ਸ਼ਿਵ ਨਿਕੇਤਨ ਚੌਂਕ ਤੱਕ ਸੜਕਾਂ ਦੇ ਕਿਨਾਰਿਆਂ ਉਤੇ ਘੰਟਿਆਂਬੱਧੀ ਖੜ੍ਹ ਕੇ ਆਪਣਾ ਰੋਜ਼ਗਾਰ ਚਲਾਉਣ ਨੂੰ ਮਜ਼ਬੂਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਰਾਣੀ ਸਬਜ਼ੀ ਮੰਡੀ ਵਿੱਚ ਲੋਕਾਂ ਅਤੇ ਫੜੀ ਰੇਹੜੀ ਵਾਲਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਕਦੇ ਸਾਰ ਨਹੀਂ ਲਈ ਸੀ ਜਿਸ ਕਾਰਨ ਇਹ ਥਾਂ ਕਈ ਸਾਲ ਵੀਰਾਨ ਤੇ ਉਜਾੜ ਬਣੀ ਰਹੀ ਪਰ ਹੁਣ ਵਿਉਂਤਬੱਧ ਢੰਗ ਨਾਲ ਇਸ ਮੰਡੀ ਨੂੰ ਸ਼ਾਨਦਾਰ ਰਿਟੇਲ ਸਬਜ਼ੀ ਮੰਡੀ ਵਿੱਚ ਤਬਦੀਲ ਕਰਦਿਆਂ ਇਥੇ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ਾਲ ਸਮਰੱਥਾ ਵਾਲੀ ਪਾਰਕਿੰਗ, ਵਾਸ਼ਰੂਮ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਫੜਾਂ ਉਤੇ ਸ਼ੈਡ ਪਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ 116 ਰੇਹੜੀ ਫੜੀ ਵਾਲਿਆਂ ਨੂੰ ਅਲਾਟਮੈਂਟ ਪੱਤਰਾਂ ਦੀ ਵੰਡ ਵੀ ਕੀਤੀ।

ਕੈਬਨਿਟ ਮੰਤਰੀ ਨੇ ਅਲਾਟਮੈਂਟ ਪੱਤਰ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 160 ਫੜਾਂ ਦਾ ਨਿਰਮਾਣ ਕਰਵਾ ਕੇ ਪੂਰੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਇਹ ਅਲਾਟਮੈਂਟ ਕੀਤੀ ਗਈ ਹੈ ਤਾਂ ਰੇਹੜੀ ਫੜੀ ਚਾਲਕਾਂ ਦੇ ਆਦਰ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਸਮੇਤ ਵੱਡੀ ਗਿਣਤੀ ਅਜਿਹੀਆਂ ਸੁਵਿਧਾਵਾਂ ਤੇ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੇ ਲੋਕ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦੇ ਨਵੀਨੀਕਰਨ ਉਤੇ 3 ਕਰੋੜ 28 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਕਾਰਜ 99 ਫੀਸਦੀ ਪੂਰਾ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਲਈ ਸਰਕਾਰੀ ਆਈ.ਟੀ.ਆਈ ਵਿਖੇ ਹੀ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ 1 ਕਰੋੜ 87 ਲੱਖ, ਸੁਨਾਮ ਤੇ ਈਲਵਾਲ ਵਿਖੇ ਬਿਜਲੀ ਗਰਿੱਡਾਂ ਦਾ ਨਿਰਮਾਣ, ਰੇਲਵੇ ਦੇ ਦੋਵੇਂ ਪਾਸੇ ਇੰਦਰਾ ਬਸਤੀ ਤੇ ਬਹੁ ਗਿਣਤੀ ਸ਼ਹਿਰ ਵਾਸੀਆਂ ਨੂੰ ਫਾਇਦਾ ਦੇਣ ਲਈ ਤੰਗ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ, 62 ਲੱਖ ਦੀ ਲਾਗਤ ਨਾਲ ਨੇਚਰ ਪਾਰਕ ਸਮੇਤ ਅਨੇਕਾਂ ਅਜਿਹੇ ਪ੍ਰੋਜੈਕਟ ਹਨ ਜੋ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿਖੇ 2 ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਅਤੇ 2 ਸਕੂਲ ਆਫ਼ ਐਮੀਨੈਂਸ ਬਣਨ ਨਾਲ ਵੀ ਇਸ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਲਈ ਅਲਾਟ ਹੋਏ ਇੱਕ ਫੜ ਤੋਂ ਸਬਜ਼ੀ ਦੀ ਖਰੀਦ ਵੀ ਕੀਤੀ।

ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਆਗੂ ਹੰਘੀ ਖਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲੇ ਸਰਕਾਰ ਦੀ ਪਹਿਲ ਤੋਂ ਖੁਸ਼ ਹਨ ਅਤੇ ਇਸ ਨਾਲ ਯਕੀਨੀ ਤੌਰ ਤੇ ਬਜ਼ਾਰ ਵਿੱਚ ਟਰੈਫਿਕ ਸਮੱਸਿਆ ਤੇ ਆਵਾਰਾ ਪਸ਼ੂਆਂ ਤੋਂ ਰਾਹਤ ਮਿਲੇਗੀ।ਸਮੂਹ ਮਾਰਕੀਟ ਦੁਕਾਨਦਾਰਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਾਕਾਰ ਰੂਪ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਆਸ਼ਾ ਬਜਾਜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
1 day ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਸਿਰਫ਼ ਦੋ ਲੋਕ ਹੀ ਤੁਹਾਨੂੰ ਸਮਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 