
ਹੁਸ਼ਿਆਰਪੁਰ, 13 ਜੁਲਾਈ (ਵਿਸ਼ਵ ਵਾਰਤਾ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ•ੇ ਦੇ ਅਧਿਕਾਰੀਆਂ ਨੂੰ ਜਿਥੇ ਬਰਸਾਤਾਂ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਪੁਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ, ਉਥੇ ਸ਼ਹਿਰ ਵਿੱਚ ਨਾਲਿਆਂ ਦੀ ਸਫ਼ਾਈ ਸੁਚਾਰੂ ਢੰਗ ਨਾਲ ਕਰਵਾਉਣ ਲਈ ਵੀ ਕਿਹਾ। ਉਨ•ਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਨ•ਾਂ ਵਲੋਂ ਕੀਤੇ ਗਏ ਕੰਮਾਂ ਦਾ ਨਿਰੀਖਣ ਵੀ ਕੀਤਾ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਬਰਸਾਤਾਂ ਦੌਰਾਨ ਡੇਂਗੂ, ਮਲੇਰੀਆ, ਚਿਕਨਗੂਨੀਆ ਅਤੇ ਹੈਜਾ ਵਰਗੀਆਂ ਬੀਮਾਰੀਆਂ ਦੀ ਰੋਕਥਾਮ ਲਈ ਉਚਿਤ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਤਰ•ਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਡਿਪਟੀ ਕਮਿਸ਼ਨਰ ਨੂੰ ਸਿਵਲ ਹਸਪਤਾਲ ਵਿੱਚ ਲੱਗੀ ਅਫਰੈਸਿਸ ਮਸ਼ੀਨ (ਬਲੱਡ ਤੋਂ ਪਲੇਟਲੈਟਸ ਕੱਢਣ ਵਾਲੀ ਮਸ਼ੀਨ), ਦਵਾਈਆਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ, ਤਾਂ ਜੋ ਲੋਕਾਂ ਨੂੰ ਹਸਪਤਾਲ ਤੋਂ ਸਾਰੀਆਂ ਸੁਵਿਧਾਵਾਂ ਮਿਲ ਸਕਣ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪਾਣੀ ਦੀ ਪਾਈਪ ਲੀਕ ਨਾ ਹੁੰਦੀ ਹੋਵੇ। ਉਨ•ਾਂ ਕਿਹਾ ਕਿ ਪਿਛਲੇ ਸਾਲ ਸ਼ਹਿਰ ਦੇ ਹਾਟ ਸਪਾਟ (ਹੈਜਾ ਪ੍ਰਭਾਵਿਤ) ਇਲਾਕਿਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਸੀਵਰੇਜ਼ ਦਾ ਪਾਣੀ ਵਾਟਰ ਸਪਲਾਈ ਨਾਲ ਮਿਕਸ ਨਾ ਹੁੰਦਾ ਹੋਵੇ। ਉਨ•ਾਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਚਲਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ•ਾਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਸਪਲਾਈ ਹੋਣ ਵਾਲੇ ਪਾਣੀ ਵਿੱਚ ਕਲੋਰਿਨ ਪਾਉਣ ਦੇ ਨਾਲ-ਨਾਲ ਸਹੀ ਮਾਤਰਾ ਵਿੱਚ ਇਸ ਦੀ ਉਪਲਬੱਧਤਾ ਵੀ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਸਹੀ ਤਰੀਕੇ ਨਾਲ ਕਰਵਾਈ ਜਾਵੇ। ਉਨ•ਾਂ ਕਿਹਾ ਕਿ ਨਾਲਿਆਂ ਦੀ ਸਫ਼ਾਈ ਲਈ ਜੋ ਨਿਰਧਾਰਤ ਸ਼ਰਤਾਂ ਹਨ, ਉਨ•ਾਂ ਦੀ ਪੂਰੀ ਪਾਲਣਾ ਕਰਵਾਈ ਜਾਵੇ। ਉਨ•ਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਉਨ•ਾਂ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ•ਾਂ ਨੂੰ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਲਈ ਸੁਵਿਧਾਵਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਲਿਆਂ ਦੀ ਸਫ਼ਾਈ ਦੌਰਾਨ ਰੋਜ਼ਾਨਾ ਨਿਰੀਖਣ ਕੀਤਾ ਜਾਵੇ। ਉਨ•ਾਂ ਸਪੱਸ਼ਟ ਕੀਤਾ ਕਿ ਕੰਮ ਦੌਰਾਨ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸ਼ਹਿਰ ਦੀ ਕੰਕਰੀਟ ਤੋਂ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਇਸ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ•ਾਂ ਲੁੱਕ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਰੋਕਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤ ਖਤਮ ਹੋਣ ਤੋਂ ਬਾਅਦ ਇਨ•ਾਂ ਸੜਕਾਂ ਦਾ ਨਿਰਮਾਣ ਕਾਰਜ਼ ਸ਼ੁਰੂ ਕੀਤਾ ਜਾਵੇ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















