ਕੈਬਨਿਟ ਮੰਤਰੀ ਅਰੋੜਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਤੋਂ ਸ਼ੇਰਗੜ੍ਹ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 7 ਅਪ੍ਰੈਲ (ਵਿਸ਼ਵ ਵਾਰਤਾ)-ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਕ ਰਚਨਾਤਮਕ ਮਾਹੌਲ ਦੇਣ ਦੇ ਨਾਲ ਸਵੱਛ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਸ਼੍ਰੀ ਗੁਰੂ ਰਵਿਦਾਸ ਨਗਰ ਤੋਂ ਸ਼ੇਰਗੜ੍ਹ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 24.80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨਾਲ ਵਾਰਡ ਨੰਬਰ 10,12 ਅਤੇ 16 ਦੇ ਨਿਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿਥੇ ਵਿਕਾਸ ਦੇ ਪੱਖੋਂ ਇਲਾਕੇ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।
ਸੁੰਦਰ ਸ਼ਾਮ ਅਰੋੜਾ ਨੇ ਇਸ ਦੌਰਾਨ ਇਲਾਕਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾ ਕੇ ਹੀ ਅਸੀਂ ਆਪਣਾ ਅਤੇ ਆਪਣੇ ਸਮਾਜ ਦਾ ਵਿਕਾਸ ਕਰ ਸਕਦੇ ਹਾਂ। ਉਨ੍ਹਾਂ ਸਬੰਧਤ ਲਾਭਪਾਤਰੀਆਂ ਨੂੰ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਕਰਵਾਉਣ ਦੇ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਅਮਰੀਕ ਚੌਹਾਨ, ਖੁਸ਼ਵੀਰ ਸਿੰਘ, ਮਨਜਿੰਦਰ ਪਾਲ, ਪੁਰਸ਼ੋਤਮ ਲਾਲ ਸੋਢੀ, ਹਰਭਜਨ ਸਿੰਘ ਢਿੱਲੋਂ, ਸ਼ਾਦੀ ਲਾਲ, ਅਨਿਲ ਕੁਮਾਰ ਸੋਨੂੰ, ਮਹਿੰਦਰ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਸੁਭਾਸ਼ ਠਾਕੁਰ, ਗੁਰਬਖਸ਼ ਸਿੰਘ, ਸੁਭਾਸ਼ ਚੌਹਾਲ, ਹੈਪੀ ਆਦਿ ਤੋਂ ਇਲਾਵਾ ਹੋਰ ਲੋਕ ਵੀ ਮੌਜੂਦ ਸਨ।






















