ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਸਰਕਾਰੀ ਦਫ਼ਤਰ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ,29ਮਈ(ਵਿਸ਼ਵ ਵਾਰਤਾ)-ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਸਵੇਰੇ ਡਾਇਰੈਕਟਰ ਬਾਗਬਾਨੀ ਪੰਜਾਬ ਦੇ ਦਫ਼ਤਰ ਤੇ ਅਚਨਚੇਤ ਛਾਪਾ ਮਾਰਿਆ। ਜੋੜਾਮਾਜਰਾ ਨੇ ਸਮੁੱਚੇ ਸਟਾਫ਼ ਤੋਂ ਪੁੱਛਗਿੱਛ ਕੀਤੀ ਅਤੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਦੌਰਾਨ ਦਫ਼ਤਰ ਦੀਆਂ ਬੁਨਿਆਦੀ ਲੋੜਾਂ ਸਮੇਤ ਹੋਰ ਸਹੂਲਤਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੰਤਰੀ ਜੌੜੇਮਾਜਰਾ ਨੇ ਟਵੀਟ ਕਰਕੇ ਆਪਣੀ ਅਚਨਚੇਤ ਜਾਂਚ ਦੀ ਜਾਣਕਾਰੀ ਦਿੱਤੀ ਹੈ।
ਅੱਜ ਸਵੇਰੇ 7:30 ਵਜੇ ਡਾਇਰੈਕਟਰ, ਬਾਗਬਾਨੀ, ਪੰਜਾਬ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ।ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ, ਤੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ ਪੰਜਾਬ ਸਰਕਾਰ, ਸੂਬਾ ਨਿਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ… pic.twitter.com/fgWHTCmSbY
— Chetan Singh Jouramajra (@jouramajra) May 29, 2023
ਮੰਤਰੀ ਨੇ ਡਾਇਰੈਕਟਰ ਦਫ਼ਤਰ ਦੇ ਸਮੁੱਚੇ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ।