ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ:
ਕੈਬਨਿਟ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ: ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਲੋਕਾਂ ਨੂੰ ਕੀਤੀ ਇਹ ਅਹਿਮ ਅਪੀਲ
ਚੰਡੀਗੜ੍ਹ, 18 ਸਤੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲੜਕੀਆਂ ਦੀਆਂ ਵੀਡੀਓਜ਼ ਵਾਈਰਲ ਮਾਮਲੇ ਤੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ੋਸ਼ਲ ਮੀਡੀਆ ਤੇ ਇਕ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਕਿ “ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
https://twitter.com/meet_hayer/status/1571357076101959681?t=OkNCd1fsG6f33EIKhxLXUQ&s=19