ਚੰਡੀਗੜ੍ਹ, 26 ਜੁਲਾਈ( ਵਿਸ਼ਵ ਵਾਰਤਾ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ।
ਮੀਤ ਹੇਅਰ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”