ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਸੈਦੋਵਾਲ ਵਿਖੇ ਸੁਵਿਧਾ ਕੈਂਪ ਦਾ ਉਦਘਾਟਨ
ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ-ਰਾਣਾ ਗੁਰਜੀਤ ਸਿੰਘ
ਕਪੂਰਥਲਾ, 17 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅਧਿਕਾਰੀਅਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਏਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਮਦਦ ਮਿਲ ਸਕੇ।
ਅੱਜ ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਸੈਦੋਵਾਲ ਵਿਖੇ ਲਗਾਏ ਕੈਂਪ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ, ਸ਼ਗਨ ਸਕੀਮ, 5-5 ਮਰਲੇ ਦੇ ਪਲਾਟ, ਬਿਜਲੀ ਬਕਾਏ ਮਾਫ ਕਰਨ ਦੇ ਫੈਸਲੇ ਇਤਿਹਾਸਕ ਹਨ ਜਿਸ ਨਾਲ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਸਭ ਤੋਂ ਵੱਧ ਲਾਭ ਮਿਲਿਆ ਹੈ।
ਉਨ੍ਹਾਂ ਇਸ਼ ਮੌਕੇ ਕੈਂਪ ਵਿਚ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਵੱਖ—ਵੱਖ ਵਿਭਾਗਾਂ ਵਲੋਂ ਲਾਏ ਗਏ ਸਟਾਲਾਂ ਦਾ ਵੀ ਨਿਰੀਖਣ ਕੀਤਾ।
ਜ਼ਿਕਰਯੋਗ ਹੈ ਕਿ ਅੱਜ ਟਿੱਬਾ ਦਾਣਾ ਮੰਡੀ, ਪਲਾਹੀ ਪਿੰਡ, ਬੀ.ਡੀ.ਪੀ.ਓ. ਦਫਤਰ ਨਡਾਲਾ, ਵਿਖੇ ਵੀ ਸੁਵਿਧਾ ਕੈਂਪ ਲਗਾਏ ਗਏ।
ਇਸ ਮੌਕੇ ਬੀ.ਡੀ.ਪੀ.ਓ ਅਮਰਜੀਤ ਸਿੰਘ, ਅਮਰਜੀਤ ਸਿੰਘ ਸੈਦੋਵਾਲ ਬਲਾਕ ਕਾਂਗਰਸ ਪ੍ਰਧਾਨ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਜਿਲ੍ਹਾ ਭਲਾਈ ਅਫਸਰ ਜਗਦੇਵ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।