ਇਸ ਸਮੇਂ ਦੀ ਵੱਡੀ ਖ਼ਬਰ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- : ਬੇਅਦਬੀ ਗੋਲੀਕਾਂਡ ਮਾਮਲੇ ਤੇ ਹੋਈ ਮੀਟਿੰਗ ਵਿੱਚ ਤਲਖ਼ੀ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਜਾਣਕਾਰੀ ਮਿਲੀ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਆਗੂਆਂ ਵਿਚਕਾਰ ਆਪਸ ਵਿੱਚ ਹੋਈ ਤਲਖੀ ਤੋਂ ਬਾਅਦ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਇਹਨਾਂ ਆਗੂਆਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ।