ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਸ੍ਰੀ ਗੁਰੂ ਰਵੀਦਾਸ ਮੰਦਿਰ ਨੂੰ 2 ਲੱਖ ਰੁਪਏ ਦਾ ਚੈਕ ਕੀਤਾ ਭੇਟ
ਕੇਕ ਕੱਟ ਕੇ ਮਨਾਇਆ ਸ੍ਰੀ ਗੁਰੂ ਰਵੀਦਾਸ ਜੀ ਦਾ 644ਵਾਂ ਪ੍ਰਗਟ ਦਿਹਾੜਾ

ਅੰਮ੍ਰਿਤਸਰ, 27 ਫਰਵਰੀ (ਵਿਸ਼ਵ ਵਾਰਤਾ)-ਸ੍ਰੀ ਗੁਰੂ ਰਵੀਦਾਸ ਜੀ ਦੇ 644ਵੇਂ ਪ੍ਰਗਟ ਦਿਹਾੜੇ ਮੌਕੇ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਰਵੀਦਾਸ ਮੰਦਿਰ ਬਾਹਰਵਾਰ ਹਾਲਗੇਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਜਿਥੇ ਸ੍ਰੀ ਸੋਨੀ ਨੂੰ ਮੰਦਿਰ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਕੇਕ ਕੱਟ ਕੇ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਗਟ ਦਿਹਾੜਾ ਮਨਾਇਆ ਅਤੇ ਆਈਆਂ ਹੋਈਆਂ ਸੰਗਤਾਂ ਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਸੋਨੀ ਨੇ ਕੇਂਦਰੀ ਸ੍ਰੀ ਗੁਰੂ ਰਵੀਦਾਸ ਮੰਦਿਰ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਨੇ ਮਾਨਵਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਨੇ ਜਾਤ -ਪਾਤ ਤੋਂ ਉਪਰ ਉਠ ਕੇ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਨ ਸੰਤ, ਦਾਰਸ਼ਨਿਕ, ਸਮਾਜ ਸੁਧਾਰਕ ਅਤੇ ਭਗਤੀ ਅੰਦੋਲਨ ਦੇ ਰਹਿਨੁਮਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਵੱਲੋਂ ਦਿਖਾਏ ਗਏ ਰਸਤੇ ਤੇ ਚੱਲੀਏ ਅਤੇ ਸਮਾਜ ਵਿੱਚ ਏਕਤਾ, ਭਾਈਚਾਰਕ ਸਾਂਝ ਪੈਦਾ ਕਰੀਏ।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਤਾਹਿਰਸ਼ਾਹ ਕੌਂਸਲਰ, ਸ੍ਰੀ ਪਰਮਜੀਤ ਚੋਪੜਾ, ਰਾਮਪਾਲ, ਪ੍ਰਧਾਨ ਯੁੱਧਵੀਰ, ਚੇਅਰਮੈਨ ਲੱਖਪਤ ਰਾਏ, ਸ੍ਰੀ ਵੈਦ ਪ੍ਰਕਾਸ਼, ਸ੍ਰੀ ਅਜੈ ਕੁਮਾਰ ਪ੍ਰਧਾਨ ਕੇਂਦਰੀ, ਵਿੱਕੀ ਕੁਮਾਰ, ਹਰੀਸ਼, ਰਾਜਕੁਮਾਰ, ਗੌਂਸਲਾ, ਰਵੀਕਾਂਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।






















