ਕੈਬਨਿਟ ਮੰਤਰੀ ਸੋਨੀ ਨੇ ਡਿਸਟ੍ਰਿਕ ਸ਼ਾਪਿੰਗ ਸੈਂਟਰ ਐਸ਼ੋਸੀਏਸ਼ਨ ਨੂੰ ਦਿੱਤਾ 5 ਲੱਖ ਰੁਪਏ ਦਾ ਚੈਕ
5 ਲੱਖ ਰੁਪਏ ਹੋਣ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ 15 ਮਾਰਚ 2021 (ਵਿਸ਼ਵ ਵਾਰਤਾ)-ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਡਿਸਟ੍ਰਿਕ ਸ਼ਾਪਿੰਗ ਸੈਂਟਰ ਐਸ਼ੋਸੀਏਸ਼ਨ ਰਣਜੀਤ ਐਵੀਨਿਊ ਨੂੰ ਸਾਫ਼ ਸਫ਼ਾਈ ਅਤੇ ਗਰੀਨ ਬੈਲਟ ਦੀ ਦੇਖ ਰੇਖ ਕਰਨ ਲਈ 5 ਲੱਖ ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਐਸ਼ੋਸੀਏਸ਼ਨ ਨੂੰ 5 ਲੱਖ ਰੁਪਏ ਹੋਣ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸ੍ਰੀ ਸੋਨੀ ਨੇ ਐਸ਼ੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸ਼ਾਪਿੰਗ ਸੈਂਟਰ ਵਧੀਆ ਢੰਗ ਨਾਲ ਸਾਫ਼ ਸਫ਼ਾਈ ਕਰਵਾਈ ਜਾਵੇ ਅਤੇ ਗਰੀਨ ਬੈਲਟ ਵਿਖੇ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਪੌਦੇ ਵੀ ਲਗਾਏ ਜਾਣ। ਉਨਾਂ ਇਸ ਮੌਕੇ ਐਸ਼ੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਦੁਕਾਨਦਾਰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਦੁਕਾਨ ਵਿੱਚ ਆਉਣ ਵਾਲੇ ਗਾਹਕਾਂ ਨੂੰ ਵੀ ਮਾਸਕ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨਾਂ ਸਮੂਹ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸਾਰੇ ਕੋਰੋਨਾ ਦੀ ਜਾਂਚ ਕਰਵਾਉਣ ਅਤੇ ਕੋਰੋਨਾ ਵੈਕਸੀਨ ਦਾ ਟੀਕਾ ਵੀ ਲਗਵਾਉਣ। ਸ੍ਰੀ ਸੋਨੀ ਨੇ ਕਿਹਾ ਕਿ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ ਐਸ਼ੋਸੀਏਸ਼ਨ ਦੇ ਪ੍ਰਧਾਨ ਸ: ਐਚ.ਪੀ. ਸਿੰਘ ਚੁੱਘ, ਜਨਰਲ ਸੈਕਟਰੀ ਸੰਜੈ ਵਾਸੂਦੇਵ, ਉਪ ਪ੍ਰਧਾਨ ਅਸ਼ਵਨੀ ਗੁਪਤਾ, ਮੈਂਬਰ ਖੁਸ਼ਵਿੰਦਰ ਸਿੰਘ ਅਤੇ ਜਸਪਾਲ ਸਿੰਘ ਵੀ ਹਾਜ਼ਰ ਸਨ।





















