50 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ ਪਾਰਕ
15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈਲ ਦੇ ਕੰਮ ਦਾ ਕੀਤਾ ਉੋਦਘਾਟਨ
ਕੌਂਸਲਰ ਕੋਵਿਡ 19 ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਨਿਭਾ ਸਕਦੇ ਹਨ ਮੋਹਰੀ ਭੂਮਿਕਾ
ਅੰਮ੍ਰਿਤਸਰ, 20 ਜੁਲਾਈ (ਵਿਸ਼ਵ ਵਾਰਤਾ)-ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ। ਇਸ ਮੌਕੇ ਸ੍ਰੀ ਸੋਨੀ ਨੇ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਸ੍ਰੀ ਸੋਨੀ ਨੇ ਦੱਸਿਆ ਕਿ ਪੂਰੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਮਿਆਰੀ ਪਾਇਪਾਂ ਪਾਈਆਂ ਜਾਣਗੀਆਂ ਅਤੇ ਇਸ ਉਪਰ ਕਰੋੜਾਂ ਰੁਪਏ ਦੀ ਲਾਗਤ ਆਵੇਗੀ।
ਇਸ ਤੋਂ ਪਹਿਲਾਂ ਸੀ੍ਰ ਸੋਨੀ ਵੱਲੋਂ ਪਿੰਡ ਫਤਾਹਪੁਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਿਊਬਵੈਲ ਦੇ ਕੰਮ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਕਾਫੀ ਚਿਰ ਤੋਂ ਲੋਕਾਂ ਦੀ ਮੰਗ ਸੀ ਕਿ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ। ਸ੍ਰੀ ਸੋਨੀ ਨੇ ਦੱਿਸਆ ਕਿ ਇਸ ਪਿੰਡ ਵਿੱਚ 50 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ। ਉਨਾਂ ਕਿਹਾ ਕਿ ਇਸ ਪਿੰਡ ਵਿੱਚ ਗਲੀਆਂ-ਨਾਲੀਆਂ, ਸਕੂਲ ਦੀ ਇਮਾਰਤ ਅਤੇ ਨਵੀਂ ਡਿਸਪੈਂੋਸਰੀ ਵੀ ਬਣ ਚੁੱਕੀ ਹੈ। ਸ੍ਰੀ ਸੋਨੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਫਤਾਹਪੁਰ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਪਿੰਡ ਵਿੱਚ ਨਵਾਂ ਪਾਰਕ ਬਣਾਉਣ ਲਈ ਜਗਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਇਥੇ ਬੱਚਿਆਂ ਦੇ ਖੇਡਣ ਲਈ 50 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਪਾਰਕ ਉਸਾਰਿਆ ਜਾਵੇਗਾ।
ਕੋਵਿਡ –19 ਮਹਾਂਮਾਰੀ ਦੀ ਗੱਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਆਪੋ ਆਪਣੀਆਂ ਵਾਰਡਾਂ ਦੇ ਕੌਂਸਲਰ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਮੋਹਰੀ ਭੂਮਿਕਾ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਖੁਦ ਅੱਗੇ ਆਉਣਾ ਪਵੇਗਾ ਅਤੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉੋਣ।