
ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ
ਕਰੋਨਾ ਮਹਾਂਮਾਰੀ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਪਾਇਆ ਜਾ ਸਕਦਾ ਕਾਬੂ
ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ)- ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜੂਮਨ ਮੁਹੱਲੇ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਸ੍ਰੀ ਸੋਨੀ ਨੇ ਦੱਸਿਆ ਕਿ ਇਨਾਂ ਗਲੀਆਂ ਨੂੰ ਪੱਕਿਆ ਕਰਨ ‘ਤੇ 15 ਲੱਖ ਰੁਪÂੈ ਦੀ ਲਾਗਤ ਅਵੇਗੀ। ਉਨਾਂ ਕਿਹਾ ਕਿ ਇਸ ਵਾਰਡ ਦੇ ਵਿਕਾਸ ਦੇ ਕੰਮ ਤੇਜੀ ਨਾਲ ਚੱਲ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦੱਸੀ ਗਈ ਹੈ ਨੂੰ ਤੁਰੰਤ ਦੂਰ ਕੀਤਾ ਜਾਵੇਗਾ ਅਤੇ ਜਲਦੀ ਇਕ ਨਵਾਂ ਟਿਊਬਵੈਲ ਲਗਾਇਆ ਜਾਵੇਗਾ। ਇਸ ਮੌਕੇ ਸ੍ਰੀ ਸੋਨੀ ਵੱਲੋਂ ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ ਇਕ ਲੱਖ ਰੁਪÂੈ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਲੋੜ ਹੋਵੇਗੀ ਤਾਂ ਉਹ ਦਿੱਤੇ ਜਾਣਗੇ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਕਰੋਨਾ ਮਹਾਂਮਾਰੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਕਿਹਾ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਮਾਸਕ ਦੀ ਜਿੰਮੇਵਾਰੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਅਤੇ ਬੇਵਜਾ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨਾਂ ਕਿਹਾ ਕਿ ਜੇਕਰ ਅਸੀਂ ਸਾਰੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰੀਏ ਤਾਂ ਇਸ ਮਹਾਂਮਾਰੀ ਦੀ ਚੇਨ ਨੂੰ ਤੋੜਿਆ ਜਾ ਸਕਦਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੋਬਾਇਲ ਟੈਸਟਿੰਗ ਵੈਨਾਂ ਹਰੇਕ ਮੁਹੱਲੇ ਵਿੱਚ ਜਾ ਕੇ ਮੁਫ਼ਤ ਵਿੱਚ ਕਰੋਨਾ ਦੇ ਟੈਸਟ ਕਰ ਰਹੀਆਂ ਹਨ। ਉਨਾਂ ਨੇ ਲੋਕਾਂ ਨੂੱ ਅਪੀਲ ਕੀਤੀ ਕਿ ਉਹ ਆਪਣਾ ਟੈਸਟ ਜਰੂਰ ਕਰਵਾਉਣ ਤਾਂ ਜੋ ਕਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਿਆ ਜਾ ਸਕੇ।






















