ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 57 ਵਿਚ 12 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਟਿਊਬਵੈਲ ਦਾ ਕੀਤਾ ਉਦਘਾਟਨ
ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਣਾਓ ਯਕੀਨੀ
ਅੰਮ੍ਰਿਤਸਰ 22 ਮਾਰਚ (ਵਿਸ਼ਵ ਵਾਰਤਾ)- ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਕੋਵਿਡ -19 ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀ ਸਾਰੇ ਇਸ ਮਹਾਮਾਰੀ ਤੋ ਬੱਚ ਸਕਦੇੇ ਹਾਂ,ਇਸ ਲਈ ਜ਼ਰੂਰੀ ਹੈ ਕਿ ਘਰੋ ਬਾਹਰ ਨਿਕਲਣ ਸਮੇ ਮਾਸਕ ਦੀ ਵਰਤੋ,ਸਮੇ ਸਮੇ ਸਿਰ ਹੱਥ ਧੋਣਾ,ਭੀੜ ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ਼ ਕਰਨਾ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਦੀ ਪਾਲਣਾ ਕਰਨਾ ਹੈ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੋ ਖੋਜ ਮੰਤਰੀ ਪੰਜਾਬ ਵਲੋ ਵਾਰਡ ਨੰ: 57 ਦੇ ਅਧੀਨ ਪੈਦੇ ਇਲਾਕੇ ਗੁਰਬਖ਼ਸ ਨਗਰ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਟਿਊਬਵੈਲ ਦਾ ਉਦਘਾਟਨ ਕਰਨ ਸਮੇ ਕੀਤਾ। ਇਸ ਮੌਕੇ ਸ਼੍ਰੀ ਸੋਨੀ ਵਲੋ ਗੁਰਬਖ਼ਸ ਨਗਰ ਵਿਖੇ ਸਥਿਤ ਚਰਚ ਵਾਲੀ ਗਲੀ ਵਿਚ ਨਵੇ ਪਾਏ ਜਾਣ ਵਾਲੇ ਸੀਵਰੇਜ,ਸੀ ਸੀ ਫਲੋਰਿੰਗ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ। ਸ਼੍ਰੀ ਸੋਨੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਮਿਥੇ ਸਮੇ ਦੇ ਅੰਦਰ ਪੂਰਾ ਹੋਣਾ ਚਾਹੀਦਾ ਹੈ ਅਤੇ ਕੰਮ ਦੀ ਗੁੁਣਵਤਾ ਵਿਚ ਕਿਸੇ ਤਰਾ੍ਹ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਇਹ ਸਾਰਾ ਕੰਮ ਕਰਵਾਉਣ।
ਇਸ ਮੌਕੇ ਸ਼੍ਰੀ ਸੋਨੀ ਨੇ ਦੱਸਿਆ ਕਿ ਕੇਦਰੀ ਵਿਧਾਨ ਸਭਾ ਹਲਕੇ ਵਿਚ ਪੈਦੀਆਂ ਸਾਰੀਆਂ ਵਾਰਡਾਂ ਵਿਚ 85 ਫੀਸਦੀ ਤੋ ਜਿਆਦਾ ਵਿਕਾਸ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਦੇ ਕਾਰਜ ਵੀ ਜ਼ਲਦੀ ਮੁਕੰਮਲ ਕਰ ਲਏ ਜਾਣਗੇ। ਉਨਾਂ੍ਰ ਕਿਹਾ ਕਿ ਚੋਣਾਂ ਦੋਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਸ਼੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਿਹਤ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ ਤਾਂ ਜੋ ਇਸ ਮਹਾਮਾਰੀ ਤੋ ਬੱਚਿਆ ਜਾ ਸਕੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਅਰੁਣ ਕੁਮਾਰ ਪੱਪਲ, ਕੋਸਲਰ ਵਿਕਾਸ ਸੋਨੀ, ਸ: ਸਰਬਜੀਤ ਸਿੰਘ ਲਾਟੀ, ਸ: ਗੁਰਨਾਮ ਸਿੰਘ,ਸ਼੍ਰੀ ਰਾਕੇਸ਼ ਸਹਿਦੇਵ, ਸ਼੍ਰੀ ਚੇਤਨ ਸਹਿਦੇਵ, ਸ਼੍ਰੀ ਕਪਿਲ ਵਿਰਦੀ, ਸ਼੍ਰੀ ਕਸ਼ਿਸ ਸ਼ਰਮਾ, ਸ਼੍ਰੀ ਜੋਬਨ ਗਿੱਲ ਸਮੇਤ ਇਲਾਕਾ ਨਿਵਾਸ਼ੀ ਵੀ ਹਾਜਰ ਸਨ।