ਕੈਬਨਿਟ ਮੰਤਰੀ ਸੋਨੀ ਨੇ 44 ਲੱਖ ਰੁਪਏ ਦੀ ਲਾਗਤ ਨਾ ਵਾਰਡ ਨੰ: 57 ਅਤੇ ਗੁਰਬਖ਼ਸ ਨਗਰ ਦੇ ਇਲਾਕੇ ਵਿਚ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
ਅੰਮਿ੍ਰਤਸਰ, 19 ਦਸੰਬਰ (ਵਿਸ਼ਵ ਵਾਰਤਾ)-ਹਲਕੇ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸਖਣਾ ਨਹੀਂ ਰਹੇਗਾ ਇਹ ਵਿਚਾਰ ਸ੍ਰੀ ਓਮ ਪ੍ਰਕਾਸ਼ ਸੋਨੀ, ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ 44 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 57 ਅਤੇ ਗੁਰਬਖ਼ਸ ਨਗਰ ਦੇ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ। ਉਨਾਂ ਕਿਹਾ ਇਸ ਇਲਾਕੇ ਦੀਆਂ ਗਲੀਆਂ ਵਿੱਚ ਸੀ.ਸੀ. ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਨਾਲ ਪੱਕਿਆਂ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨਾਂ ਕਿਹਾ ਜੋ ਵੀ ਵਾਅਦੇ ਇਲਾਕਾਵਾਸੀਆਂ ਨਾਲ ਕੀਤੇ ਗਏ ਸਨ ਉਹ ਸਾਰੇ ਹੀ ਪੂਰੇ ਕੀਤੇ ਜਾਣਗੇ । ਉਨਾਂ ਦੱਸਿਆ ਕਿ ਇਹ ਇਲਾਕਾ ਬਾਕੀ ਸਾਰਿਆਂ ਇਲਾਕਿਆਂ ਨਾਲੋਂ ਨੀਵਾਂ ਸੀ ਵੀ ਠੀਕ ਕਰਵਾ ਦਿੱਤਾ ਗਿਆ ਹੈ ਅਤੇ ਇਲਾਕੇ ਵਿਚ ਪੀਣ ਵਾਲੇ ਪਾਈਪਾਂ ਪਾਉਣ ਦਾ ਕੰਮ ਪਿਛਲੇ ਦਿਨੀ ਮੁਕੰਮਲ ਹੋ ਚੁੱਕਾ ਹੈ। ਉਨਾਂ ਕਿਹਾ ਕਿ ਇਸ ਇਲਾਕੇ ਦੇ ਪਾਰਕਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਚੁੱਕਾ ਹੈ ਨਾਲ ਹੀ ਸਾਰੇ ਸ਼ਹਿਰ ਦੇ ਕੰਮ ਪਹਿਲ ਦੇ ਅਧਾਰ ਤੇ ਕਰਵਾਇਆ ਜਾ ਰਹੇ ਹਨ।






















