ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ
IPSਅਧਿਕਾਰੀ ਜੋਤੀ ਯਾਦਵ ਨਾਲ ਕਰਨਗੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ
ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)-ਅਨੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ 25 ਮਾਰਚ ਨੂੰ ਵਿਆਹ ਦੇ ਬੰਧਨ ਵਿੱਚ ਬੱਝਣਗੇ। ਹਰਜੋਤ ਬੈਂਸ ਗੁਰੂਗ੍ਰਾਮ ਦੇ ਰਹਿਣ ਵਾਲੇ ਰਾਕੇਸ਼ ਯਾਦਵ ਦੀ ਧੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਜਾ ਰਹੇ ਹਨ। ਵਿਆਹ ਸਮਾਗਮ ਨੰਗਲ ਦੇ ਐਨਐਫਐਲ ਸਟੇਡੀਅਮ ਵਿੱਚ ਰੱਖਿਆ ਗਿਆ ਹੈ। ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਜੋ ਕਿ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਹਨ, ਨਾਲ ਹੋਣ ਜਾ ਰਿਹਾ ਹੈ। ਵਿਆਹ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।























