ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਦਾਗੀ ਅਧਿਕਾਰੀਆਂ ਨੂੰ ਨਾ ਬਖਸ਼ਣ ਦੇ ਐਲਾਨ ਤੋਂ ਬਾਅਦ ਸਰਕਾਰ ਦੀ ਵੱਡੀ ਕਾਰਵਾਈ
ਪੜ੍ਹੋ,ਕਿੱਥੋਂ ਦੇ ਮਾਈਨਿੰਗ ਅਧਿਕਾਰੀ ਨੂੰ ਕੀਤਾ ਗਿਆ ਮੁਅੱਤਲ
ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)-ਬੀਤੇ ਦਿਨ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਾਗੀ ਅਧਿਕਾਰੀਆਂ ਨਾਲ ਸਖਤੀ ਵਰਤਣ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਮੋਹਾਲੀ ਅਤੇ ਰੋਪੜ ਦੇ ਮਾਈਨਿੰਗ ਅਧਿਕਾਰੀ ਨੂੰ ਮੁੱਅਤਲ ਕਰ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਉਕਤ ਅਧਿਕਾਰੀ ਵੱਲੋਂ ਡਿਉਟੀ ਤੇ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਹੋਈ ਹੈ।