ਕੁਝ ਦਿਨ ਪਹਿਲਾਂ ਹੋਇਆ ਸੀ ਡੇਂਗੂ
ਕੈਬਨਿਟ ਮੰਤਰੀ ਨੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਕੀਤਾ ਧੰਨਵਾਦ

ਚੰਡੀਗੜ੍ਹ 13 ਨਵੰਬਰ ( ਵਿਸ਼ਵ ਵਾਰਤਾ)-ਡੇਂਗੂ ਨਾਲ ਪੀੜ੍ਹਤ ਹਰਭਜਨ ਸਿੰਘ ਈ.ਟੀ.ਓ. ਹੁਣ ਸਿਹਤਮੰਦ ਹੋ ਗਏ ਹਨ। ਉਨ੍ਹਾਂ ਨੂੰ ਹਸਪਤਾਲ ‘ਚੋ ਛੁੱਟੀ ਮਿਲ ਗਈ ਹੈ। ਕੈਬਨਿਟ ਮੰਤਰੀ ਨੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਡੇਂਗੂ ਦਾ ਵਧੀਆ ਇਲਾਜ ਹੋ ਰਿਹਾ ਹੈ ਅਤੇ ਡੇਂਗੂ ਦੇ ਸਾਰੇ ਟੈਸਟ ਵੀ ਮੁਫ਼ਤ ਹੁੰਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਰਗੀ ਬਿਮਾਰੀ ਤੋਂ ਬੱਚ ਕੇ ਰਹਿਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਡੇਂਗੂ ਤੋਂ ਬਚਿਆ ਜਾ ਸਕੇ”






















