ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਦਾ ਸਾਲ 2023 ਦਾ ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ)-ਹਰਭਜਨ ਸਿੰਘ ਈ.ਟੀ.ਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਇਕ ਸੰਦੇਸ਼ ਰਾਹੀਂ ਸਾਲ 2023 ਦੇ ਸ਼ੁਭ ਆਰੰਭ ਦੇ ਮੌਕੇ ਤੇ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ। ਇਕ ਸੰਦੇਸ਼ ਵਿੱਚ ਹਰਭਜਨ ਸਿੰਘ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਡਮੁੱਲੇ ਬਿਜਲੀ ਖ਼ਪਤਕਾਰਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਅਤੇ ਹੋਰ ਚੰਗੀਆਂ ਖਪਤਕਾਰ ਪੱਖੀ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ।
ਇਸ ਮੌਕੇ ਤੇ ਓਹਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਅਫਸਰ/ ਕਰਮਚਾਰੀਆਂ ਅਤੇ ਓਹਨਾਂ ਦੇ ਪਰਿਵਾਰਾਂ ਨੂੰ ਵੀ ਇਕ ਸੰਦੇਸ਼ ਵਿੱਚ ਸਾਲ 2023 ਦੇ ਸ਼ੁਭ ਆਰੰਭ ਮੌਕੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਓਹਨਾਂ ਨੂੰ ਹੋਰ ਜ਼ਿਆਦਾ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਬਿਜਲੀ ਖਪਤਕਾਰਾਂ ਦੀ ਸੇਵਾ ਕਰਨ ਦੇ ਨਿਸ਼ਚੇ ਨੂੰ ਅਮਲੀ ਜਾਮਾ ਪਹਿਨਾਓਣ ਲਈ ਪ੍ਰਣ ਕਰਨ ਲਈ ਪ੍ਰੇਰਿਆ।