ਕੱਚੇ ਮੁਲਾਜ਼ਮਾਂ ਨੂੰ ਜਲਦ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ
ਕੈਬਨਿਟ ਸਬ-ਕਮੇਟੀ ਨੇ ਵਿਭਾਗਾਂ ਕੋਲੋਂ ਮੰਗਿਆ ਕੱਚੇ ਮੁਲਾਜ਼ਮਾਂ ਦਾ ਡਾਟਾ;ਪੱਕੇ ਕਰਨ ਦੀ ਪ੍ਰਕਿਰਿਆ ਤੇਜ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਬਹੁਤ ਜਲਦ ਹੀ ਖੁਸ਼ਖਬਰੀ ਮਿਲਣ ਵਾਲੀ ਹੈ। ਜਾਣਕਾਰੀ ਅਨੁਸਾਰ ਸਰਕਾਰਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਦੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਮੀਟਿੰਗਾਂ ਕੀਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਅਸੀਂ ਅਜਿਹੀ ਨੀਤੀ ਬਣਾਵਾਂਗੇ ਅਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100% ਕਰਮਚਾਰੀ ਪੱਕੇ ਹੋ ਸਕਣ।ਕਮੇਟੀ ਦੀ ਅਗਲੀ ਮੀਟਿੰਗ ਮੰਗਲਵਾਰ ਨੂੰ ਹੋਵੇਗੀ।






















