ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ਵਿਖੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਟਿਊਬਵੈਲ ਲੋਕਾਂ ਨੂੰ ਕੀਤਾ ਸਮਰਪਿਤ
ਅੰਮ੍ਰਿਤਸਰ 28 ਜੂਨ: ਕੇਦਰੀ ਵਿਧਾਨ ਸਭਾ ਹਲਕੇ ਦੇ ਅੰਦਰ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ ਅਤੇ ਜੋ ਵਿਕਾਸ ਕਾਰਜ ਰਹਿ ਗਏ ਹਨ ਉਹ ਜ਼ਲਦੀ ਹੀ ਮੁਕੰਮਲ ਕਰ ਲਏ ਜਾਣਗੇ। ਇੰਨ੍ਹਾਂ ਸ਼ਬਦਾਂ ਦ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 71 ਦੇ ਅਧੀਨ ਪੈਦੇ ਇਲਾਕੇ ਅੰਨਗੜ੍ਹ ਅਤੇ ਫਕੀਰ ਸਿੰਘ ਕਾਲੋਨੀ ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋ ਕੀਤਾ।
ਸ਼੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 70 ਅਤੇ 71 ਵਿਚ ਸਾਰੀਆਂ ਸੜਕਾਂ,ਗਲੀਆਂ ਤੇ ਨਾਲੀਆਂ ਨਵੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰ ਦਿੱਤਾ ਹੈ ਤੇ ਨਵੇ ਟਿਊਬਵੈਲ ਵੀ ਲਗਾ ਦਿੱਤੇ ਹਨ। ਇਸ ਮੌਕੇ ਸ਼੍ਰੀ ਸੋਨੀ ਵਲੋ ਫਕੀਰ ਸਿੰਘ ਕਾਲੋਨੀ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇ ਟਿਊਬਵੈਲ ਦਾ ਊਦਘਾਟਨ ਵੀ ਕੀਤਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ। ਸ਼੍ਰੀ ਸੋਨੀ ਨੇ ਦੱਸਿਆ ਕਿ ਝਬਾਲ ਰੋਡ ਵਿਖੇ ਸਾਰੀ ਸੀਵਰੇਜ਼ ਲਾਈਨ ਨੂੰ ਸੁਪਰਸਕਿੰਗ ਮਸ਼ੀਨਾਂ ਦੁਆਰਾ ਸਾਫ ਕਰਵਾਇਆ ਜਾ ਰਿਹਾ ਹੈ ਤਾਂ ਜੋ ਬਰਸਾਤਾਂ ਦੇ ਦਿਨਾਂ ਵਿਚ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਸ਼੍ਰੀ ਸੋਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋ ਪਹਿਲਾਂ ਪਹਿਲਾਂ ਸਾਰੇ ਸੀਵਰੇਜਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ।
ਇਸ ਮੌਕੇ ਸ਼੍ਰੀ ਸੋਨੀ ਵਲੋ ਇਲਾਕੇ ਦਾ ਦੋਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੋਕੇ ਕੋਸਲਰ ਵਿਕਾਸ ਸੋਨੀ, ਸ਼੍ਰੀ ਪਰਮਜੀਤ ਸਿੰਘ ਚੋਪੜਾ,ਸ: ਲਖਵਿੰਦਰ ਸਿੰਘ ਲੱਖਾ, ਬਿੱਟੂ ਕੋਚ, ਰਜਨੀ ਪ੍ਰਧਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।