ਫੈਜ਼ ਸ਼ਾਹ ਧਰਮਸ਼ਾਲਾ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਰਤਸਰ 28 ਦਸੰਬਰ(ਵਿਸ਼ਵ ਵਾਰਤਾ)-ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆ ਸਾਰੀਆਂ ਵਾਰਡਾਂ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੈ ਹਨ,ਅਤੇ ਚੋਣਾਂ ਦੋਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਸ਼੍ਰੀ ਸੋਨੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਸਮੇ ਸਿਰ ਮੁਕੰਮਲ ਕੀਤੇ ਜਾਣ। ਇਸ ਮੌਕੇ ਸ਼੍ਰੀ ਸੋਨੀ ਵਲੋ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਮੱਥਾ ਵੀ ਟੇਕਿਆ ਗਿਆ ਅਤੇ ਗੁਰਦੁਆਰੇ ਦੇ ਸੁੰਦਰੀਕਰਨ ਲਈ ਇਕ ਲੱਖ ਰੁਪਏ ਦਾ ਚੈਕ ਵੀ ਦਿੱਤਾ। ਇਸ ਉਪਰੰਤ ਸ਼੍ਰੀ ਸੋਨੀ ਵਲੋ ਪੱਤੀ ਲਿਦਰਾ ਵਿਖੇ ਦਰਬਾਰ ਬਾਬਾ ਫੈਜ ਸ਼ਾਹ ਵਿਖੇ ਚੱਲ ਰਹੇ ਮੇਲੇ ਵਿਚ ਆਪਣੀ ਹਾਜ਼ਰੀ ਭਰੀ ਅਤੇ ਦਰਬਾਰ ਫੈਜ਼ ਸਾਹ ਧਰਮਸ਼ਾਲਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਕੌਂਸਲਰ ਪਤੀ ਲਖਵਿੰਦਰ ਸਿੰਘ ਲੱਖਾ, ਬਾਬਾ ਮੌਲਾ, ਬਲਵਿੰਦਰ ਸਿੰਘ, ਨਿਸਾਨ ਸਿੰਘ, ਬਿੱਟੂ ਸਿੰਘ, ਪਵੇਲ ਸਿੰਘ ਸਮਰਾ, ਮਿੰਦਰ ਸਿੰਘ ਗਿੱਲ, ਜੱਸਾ ਪ੍ਰਦਾਨ, ਕੈਪਟਨ ਸਿੰਘ, ਕਰਤਾਰ ਸਿੰਘ ਫੋਜੀ ਹਾਜ਼ਰ ਸਨ।






















