ਕੈਬਿਨਟ ਮੰਤਰੀ ਸੋਨੀ ਨੇ ਸੇਵਾ ਸੁਸਾਇਟੀ ਫਾਇਰ ਬਿਗ੍ਰੇਡ ਨੂੰ 3.50 ਲੱਖ ੁ ਰੁਪਏ ਅਤੇ ਦਰਗਾਹ ਪੀਰ ਬਾਬਾ ਧਰਮਸ਼ਾਲਾ ਨੂੰ 1 ਲੱਖ ਰੁਪਏ ਦਾ ਚੈਕ ਕੀਤਾ ਭੇਟ
ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਨਹੀ ਛੱਡੀ ਜਾਵੇਗੀ

ਅੰਮ੍ਰਿਤਸਰ 12 ਅਪੈ੍ਰਲ:ਸ਼ਹਿਰ ਦੀ ਦਿੱਖ ਬਦਲਣ ਲਈ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਆਉਦੇ ਕੁਝ ਮਹੀਨਿਆਂ ਵਿਚ ਹੀ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੰਤਮ ਛੂਹਾਂ ਦੇ ਦਿੱਤੀਆਂ ਜਾਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਸਾਨ ਅਸਥਾਨ ਵਿਖੇ ਸੇਵਾ ਸੁਸਾਇਟੀ ਫਾਇਰ ਬਿਗ੍ਰੇਡ ਢਾਬ ਬਸਤੀ ਰਾਮ ਨੂੰ 3.50 ਲੱਖ ੁ ਰੁਪਏ ਅਤੇ ਨੀਵੀ ਆਬਾਦੀ ਇਸਲਾਮਾਬਾਦ ਵਿਖੇ ਸਥਿਤ ਦਰਗਾਹ ਪੀਰ ਬਾਬਾ ਧਰਮਸ਼ਾਲਾ ਨੂੰ 1 ਲੱਖ ਰੁਪਏ ਦਾ ਚੈਕ ਕੀਤਾ ਭੇਟ ਕਰਨ ਸਮੇ ਕੀਤਾ।
ਸ਼੍ਰੀ ਸੋਨੀ ਨੇ ਕਿਹਾ ਕਿ ਸੇਵਾ ਸੁਸਾਇਟੀ ਫਾਇਰ ਬਿਗੇ੍ਰਡ ਵਲੋ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਅੱਗ ਲੱਗਣ ਸਮੇ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਮੁਸ਼ਕਲਾਂ ਹਲਾਤ ਵਿਚ ਲੋਕਾਂ ਦੀ ਸੇਵਾ ਕਰਦੀ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਪਹਿਲਾਂ ਵੀ ਇਸ ਸੁਸਾਇਟੀ ਨੂੰ ਉੁਨ੍ਹਾਂ ਵਲੋ ਫਾਇਰ ਬਿਗ੍ਰੇਡ ਦਾ ਸਾਜੋ ਸਾਮਾਨ ਖਰੀਦਣ ਲਈ 5 ਲੱਖ ਰੁਪਏ ਦਿੱਤੇ ਗਏ ਸਨ ਅਤੇ ਲੋੜ ਪੈਣ ਤੇ ਹੋਰ ਫੰਡਜ਼ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆਂ ਕਿ ਉਹ ਹਮੇਸ਼ਾ ਹੀ ਲੋਕਾਂ ਦੀ ਭਲਾਈ ਕਰਨ ਵਾਲੀਆਂ ਸੰਸਥਾਵਾਂ ਦੇ ਨਾਲ ਖੜੇ੍ਹ ਹਨ ਅਤੇ ਲੋੜ ਪੈਣ ਤੇ ਵੱਧ ਤੋ ਵੱਧ ਮਾਲੀ ਸਹਾਇਤਾ ਕਰਨ ਲਈ ਤਿਆਰ ਹਨ।
ਇਸ ਮੌਕੇ ਵਿਕਾਸ ਕਾਰਜਾਂ ਦੀ ਗੱਲਬਾਤ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਸ਼ਹਿਰ ਵਿਚ ਜਿਥੇ ਵਿਕਾਸ ਕਾਰਜ ਚੱਲ ਰਹੇ ਹਨ, ਉਨ੍ਹਾਂ ਵਲੋ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਾਰੇ ਵਿਕਾਸ ਕਾਰਜ ਮਿੱਥੇ ਸਮੇ ਅੰਦਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।
ਇਸ ਮੋਕੇ ਕੋਸਲਰ ਵਿਕਾਸ ਸੋਨੀ ਵਿਕਾਸ ਸੋਨੀ, ਸ੍ਰੀ ਸੁਰਿੰਦਰ ਛਿੰਦਾ, ਐਨ:ਐਸ:ਯੂ:ਆਈ ਸ੍ਰੀ ਅਕਸ਼ੇ ਸ਼ਰਮਾ, ਸ੍ਰੀ ਸੁਦਰਸ਼ਨ ਧਵਨ, ਸ੍ਰੀ ਮੋਹਨ ਲਾਲ, ਸ੍ਰੀ ਸਤੀਸ਼ ਕੁਮਾਰ, ਸ੍ਰੀ ਸੁਰਿੰਦਰ ਗਰੋਵਰ, ਸ੍ਰ ਭਪਿੰਦਰ ਸਿੰਘ, ਸ੍ਰੀ ਸੁਦੇਸ ਹਾਂਡਾ ਅਤੇ ਸ੍ਰੀ ਰਾਜੂ ਕੋਹਲੀ ਹਾਜਰ ਸਨ।






















