ਮਾਨਸਾ 28, ਅਕਤੂਬਰ (ਵਿਸ਼ਵ ਵਾਰਤਾ)-ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲੱਗੇ ਪ੍ਰਾਈਵੇਟ ਭਾਈਵਾਲੀ ਵਾਲੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਨੇ ਅੱਧੀ ਰਾਤ ਤੋਂ ਕੰਮ ਕਰਨਾ ਬੰਦ ਕਰ ਦਿੱਤਾ ਹੈ।ਇਹ ਕੰਮ ਉਸ ਵੇਲੇ ਬੰਦ ਹੋਇਆ, ਜਦੋਂ ਪਲਾਂਟ ਵਿਚੋਂ ਕੋਇਲਾ ਬਿਲਕੁਲ ਖਤਮ ਹੋ ਗਿਆ।
1980 ਮੈਗਾਵਾਟ ਦੇ ਇਸ ਤਾਪਘਰ ਦੇ ਇਸ ਵੇਲੇ ਤਿੰਨ ਵਿਚੋਂ ਇੱਕ ਯੂਨਿਟ ਹੀ ਚੱਲ ਰਿਹਾ ਹੈ,ਉਹ ਵੀ ਕੋਇਲੇ ਦੀ ਘਾਟ ਕਾਰਨ ਬਹੁਤ ਘੱਟ ਬਿਜਲੀ ਪੈਦਾ ਕਰ ਰਿਹਾ ਸੀ।
ਇਸ ਥਰਮਲ ਪਲਾਂਟ ਵਿੱਚ ਕੋਇਲੇ ਦੀ ਘਾਟ ਉਸ ਵੇਲੇ ਪੈਦਾ ਹੋਈ, ਜਦੋਂ ਤਾਪਘਰ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ। ਜਥੇਬੰਦੀ ਨੇ ਇਹ ਧਰਨਾ ਪ੍ਰਾਈਵੇਟ ਭਾਈਵਾਲੀ ਵਾਲੇ ਤਾਪਘਰਾਂ ਦੇ ਵਿਰੋਧ ਵਿਚ ਲਾਇਆ ਹੋਇਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਵੱਲੋਂ ਪ੍ਰਾਈਵੇਟ ਥਰਮਲਾਂ ਦੇ ਵਿਰੁੱਧ ਇਹ ਧਰਨਾ ਦਿੱਤਾ ਹੋਇਆ ਹੈ।
ਤਾਪ ਘਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੋਇਲੇ ਦੀ ਘਾਟ ਕਾਰਨ ਹੀ ਬਿਜਲੀ ਦੀ ਪੈਦਾਵਾਰ ਬੰਦ ਹੋਈ ਹੈ।
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...























