ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਨਹੀਂ ਜਾਵੇਗਾ ਵਾਪਿਸ
ਚੰਡੀਗੜ੍ਹ, 30 ਨਵੰਬਰ(ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨ ਅੰਦੋਲਨ ਦੇ ਖਤਮ ਹੋਣ ਦੀ ਚਰਚਾ ਜ਼ੋਰ ਫੜਦੀ ਜਾ ਰਹੀ ਹੈ, ਜਿਸਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਬੁੱਧਵਾਰ 1 ਦਸੰਬਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ ਜਾਂ ਘਰ ਪਰਤਣ ਦਾ ਫੈਸਲਾ ਕਰਨਗੇ,ਇਸ ਦੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਗੌਰਤਲਬ ਹੈ ਕਿ ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਆਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਘਰ ਪਰਤਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਇੱਥੋਂ ਨਹੀਂ ਜਾਵੇਗਾ ਤੇ ਅਗਲੇਰੀ ਰਣਨੀਤੀ ਲਈ ਸਾਡੀ 4 ਦਸੰਬਰ ਨੂੰ ਮੀਟਿੰਗ ਹੈ।