ਕੋਟਕਪੁਰਾ ਗੋਲੀਕਾਂਡ ਬਾਰੇ ਆਏ ਹਾਈਕੋਰਟ ਦੇ ਫੈਸਲੇ ਤੇ ਪੰਜਾਬ ਵਿੱਚ ਆਇਆ ਸਿਆਸੀ ਉਛਾਲ
ਫੈਸਲੇ ਤੋਂ ਅਕਾਲੀ ਦਲ ਬਾਦਲ ਖੁਸ਼ , ਦੂਜੀਆਂ ਪਾਰਟੀਆਂ ਵਿੱਚ ਭਾਰੀ ਰੋਸ
ਫੈਸਲੇ ਨੂੰ ਲੈ ਕੇ ਕੁਝ ਸਿੱਖ ਧਾਰਮਿਕ ਆਗੂਆਂ ਅਤੇ ਸਿਆਸਤਦਾਨਾਂ ਨੇ ਕੀਤੀ ਅਹਿਮ ਮੀਟਿੰਗ
ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਹੋਵੇਗਾ 27 ਅਪ੍ਰੈਲ ਨੂੰ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਕੋਟਕਪੁਰਾ ਗੋਲੀਕਾਂਡ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਏ ਫੈਸਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਭਾਰੀ ਹਲਚਲ ਪੈਦਾ ਹੋਈ ਹੈ। ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਫੈਸਲੇ ਤੇ ਖੁਸ਼ੀ ਮਨਾ ਰਿਹਾ ਹੈ ਉਥੇ ਸਿੱਖ ਧਾਰਮਿਕ ਆਗੂਆਂ ਅਤੇ ਦੂਜੀਆਂ ਸਿਆਸੀ ਪਾਰਟੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸੇ ਸੰਬੰਧ ਵਿੱਚ ਅੱਜ ਕੁਝ ਸਿੱਖ ਧਾਰਮਿਕ ਆਗੂਆਂ , ਬੁੱਧੀਜੀਵੀਆਂ ਅਤੇ ਸਿਆਸਤਦਾਨਾਂ ਦੀ ਸ਼੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ਇਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਹਾਈਕੋਰਟ ਦੇ ਫੈਸਲੇ ਬਾਰੇ ਅਹਿਮ ਪਹਿਲੂਆਂ ਤੇ ਖੁੱਲ ਕੇ ਚਰਚਾ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਕਿ ਸਿੱਖ ਸੰਗਤ ਵਿੱਚ ਪਾਏ ਜਾ ਰਹੇ ਭਾਰੀ ਰੋਸ ਨੂੰ ਮੁੱਖ ਰੱਖਦਿਆਂ ਇਸ ਸੰਬੰਧ ਵਿੱਚ 27 ਅਪ੍ਰੈਲ ਨੂੰ ਮੁਹਾਲੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੜ ਇਕ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ ਭਾਈ ਰਣਜੀਤ ਸਿੰਘ ਮੀਟਿੰਗ ਦੇ ਫੈਸਲਿਆਂ ਬਾਰੇ ਪ੍ਰੈਸ ਕਾਨਫਰੰਸ ਕਰਕੇ ਮੁਕੰਮਲ ਜਾਣਕਾਰੀ ਦੇਣਗੇ। ਇਸ ਮੌਕੇ ਕਈ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।