ਕੋਟਕਪੁਰਾ ਗੋਲੀਕਾਂਡ ਮਾਮਲਾ
SIT ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਅਤੇ 2 ਆਈਪੀਐਸ ਅਧਿਕਾਰੀ ਤਲਬ
ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਵਾਪਰੇ ਕੋਟਕਪੁਰਾ ਗੋਲੀ ਕਾਂਡ ਦੇ ਸੰਬੰਧ ਵਿੱਚ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਗਗਨਦੀਪ ਸਿੰਘ ਬਰਾੜ ਆਈ.ਏ.ਐਸ. ਅਤੇ 2IPS ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ SIT ਵੱਲੋਂ ਤਿੰਨੇ ਅਧਿਕਾਰੀਆਂ ਨੂੰ 6 ਮਾਰਚ ਨੂੰ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਵਿੱਚ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਬੁਲਾਏ ਗਏ ਅਧਿਕਾਰੀਆਂ ਵਿੱਚ ਉਸ ਵੇਲੇ ਦੇ ਏ.ਡੀ.ਜੀ.ਪੀ.ਰੋਹਿਤ ਚੌਧਰੀ ਅਤੇ ਉਸ ਵੇਲੇ ਦੇ ਡੀ.ਆਈ.ਜੀ. ਰਣਬੀਰ ਸਿੰਘ ਖਟੜਾ ਨੂੰ ਵੀ ਸੰਮਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਕਤ ਦੋਵੇ ਆਈਪੀਐੱਸ ਅਧਿਕਾਰੀਆਂ ਤੋਂ ਐਸਆਈਟੀ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ, ਪਰ ਪਹਿਲੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਲੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਬੀਤੇ ਦਿਨੀਂ ਹੀ SIT ਨੇ ਫ਼ਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਕੇਸ ਦੇ ਸੰਬੰਧ ਵਿੱਚ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਕਈ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।























