ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ,ਕੁੰਵਰ ਵਿਜੇ ਪ੍ਰਤਾਪ ਅਤੇ ਹੋਰਨਾਂ ਨੂੰ ਨੋਟਿਸ ਜਾਰੀ
ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਚਰਚਿਤ ਕੋਟਕਪੁਰਾ ਗੋਲੀਕਾਂਡ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ।ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਕੁੰਵਰ ਵਿਜੇ ਪ੍ਰਤਾਪ, ਗੁਰਦੀਪ ਪੰਧੇਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਐਸਆਈਟੀ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਕਰਯੋਗ ਹੈ ਕਿ 2014 ਵਿੱਤ ਫਰੀਦਕੋਟ ਦੇ ਪਿੰਜ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਗੁਰਦੁਆਰਾ ਸਾਹਿਬ ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ।ਇਸ ਤੋਂ ਬਾਅਦ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਸ਼ਰਧਾਲੂੂਆਂ ਤੇ ਗੋਲੀ ਚਲਾ ਦਿੱਤੀ ਗਈ ਸੀ।ਇਸ ਮਾਮਲੇ ਵਿੱਚ ਜਸਟਿਸ ਜੋਰਾ ਸਿੰਘ ਮਾਨ, ਜਸਟਿਸ ਰਣਜੀਤ ਸਿੰਘ, ਦੋ ਵਿਸ਼ੇਸ਼ ਜਾਂਚ ਟੀਮਾਂ ਤੇ ਸੀਬੀਆਈ ਨੇ ਅਲੱਗ-ਅਲੱਗ ਤੌਰ ‘ਤੇ ਪੜਤਾਲਾਂ ਕੀਤੀਆਂ ਪਰ ਅਜੇ ਤੱਕ ਇਨ੍ਹਾਂ ਪੜਤਾਲ ਰਿਪੋਰਟਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ।