ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਪੜ੍ਹੋ ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਕੀਤੀ ਕਿਹੜੀ ਅਪੀਲ
ਚੰਡੀਗੜ੍ਹ 10 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਨੇ ਕਿਹਾ ਕਿ ”ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..”
https://twitter.com/BhagwantMann/status/1623945777184907266?s=20&t=95SfcXZ6C2byh5B2p072gA