ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵੀ ਸੁਖਬੀਰ ਬਾਦਲ ਨੂੰ ਕੀਤਾ ਗਿਆ ਤਲਬ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)-2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਤਲਬ ਕੀਤੇ ਗਏ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵੀ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਉਹਨਾਂ ਨੂੰ 6 ਸਤੰਬਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ,ਸੁਖਬੀਰ ਬਾਦਲ ਜੀਰਾ ਅਦਾਲਤ ਵਿੱਚ ਉਹਨਾਂ ਖਿਲਾਫ ਚੱਲ ਰਹੇ ਕੇਸ ਵਿੱਚ ਪੇਸ਼ ਹੋਏ ਸਨ। ਜਿਸ ਤੋਂ ਬਾਅਦ ਉਹਨਾਂ ਨੂੰ 14 ਸਤੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ।