ਕੋਟਕਪੂਰਾ ਗੋਲੀਕਾਂਡ ਮਾਮਲਾ ; ਅੱਜ ਇੱਕ ਵਾਰ ਫਿਰ ਤੋਂ SIT ਸੁਖਬੀਰ ਬਾਦਲ ਤੋਂ ਕਰੇਗੀ ਪੁੱਛਗਿੱਛ
ਚੰਡੀਗੜ੍ਹ,13ਅਕਤੂਬਰ(ਵਿਸ਼ਵ ਵਾਰਤ)- ਕੋਟਕਪੂਰਾ ਗੋਲੀਕਾਂਡ ‘ਚ ਬਣਾਈ ਗਈ SIT ਅੱਜ ਇਕ ਵਾਰ ਫਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਜਿਸ ਦੇ ਲਈ ਉਸਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਸਵੇਰੇ 11 ਵਜੇ ਦੇ ਕਰੀਬ ਸੈਕਟਰ 32 ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ।
ਗੌਰਤਲਬ ਹੈ ਕਿ ਬੀਤੇ ਦਿਨ ਐਸਆਈਟੀ ਨੇ ਸਵੇਰੇ ਕਰੀਬ 11 ਵਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਸੀ, ਜਿਸ ਵਿੱਚ ਜਾਂਚ ਟੀਮ ਨੇ ਮਾਮਲੇ ਨਾਲ ਜੁੜੇ ਕਈ ਸਵਾਲ ਪੁੱਛੇ ਸਨ।























