ਕੋਟਕਪੂਰਾ ਗੋਲੀਕਾਂਡ ਮਾਮਲਾ
ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਸੁਖਬੀਰ ਬਾਦਲ
ਪੜ੍ਹੋ ਕੀ ਹੈ ਵਜ੍ਹਾ
ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ)- 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਅੱਜ ਐਸਆਈਟੀ ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਪਰ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਖਬੀਰ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਹੋਰ ਪ੍ਰਾਪਤ ਜਾਣਕਾਰ ਅਨੁਸਾਰ ਸੁਖਬੀਰ ਬਾਦਲ ਅੱਜ ਹਾਈਵੇਅ ਜਾਮ ਕਰਕੇ ਧਰਨਾ ਲਗਾਉਣ ਦੇ ਮਾਮਲੇ ਵਿੱਚ ਜੀਰਾ ਦੀ ਅਦਾਲਤ ਵਿੱਚ ਪੇਸ਼ ਹੋਣਗੇ।