ਵੱਡੀ ਖਬਰ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ
ਪੜ੍ਹੋ ਕਦੋਂ ਹੋਵੇਗੀ ਪੁੱਛਗਿੱਛ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਉਸ ਸਮੇਂ ਦੇ ਤਤਕਾਲੀ ਉਪ ਮੁੱਖ ਮੰਤਰੀ ਅਤੇ ਹੋਮ ਮਨਿਸਟਰ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਉਹਨਾਂ ਕੋਲੋਂ 30 ਅਗਸਤ ਨੂੰ ਸਵੇਰੇ ਸਾਢੇ 10 ਵਜੇ ਸੈਕਟਰ 32 ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਕੋਲੋਂ ਵੀ ਕਈ ਘੰਟੇ ਪੁੱਛਗਿੱਛ ਕੀਤੀ ਸੀ। ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਐਲ ਕੇ ਯਾਦਵ ਦਾ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ।