ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਐਸਆਈਟੀ ਸਾਹਮਣੇ ਹੋਏ ਪੇਸ਼;
ਐਸਆਈਟੀ ਵੱਲੋਂ ਢਾਈ ਘੰਟੇ ਤੱਕ ਪੁੱਛਗਿੱਛ
ਚੰਡੀਗੜ੍ਹ,14 ਸਤੰਬਰ(ਵਿਸ਼ਵ ਵਾਰਤਾ)- 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਤਤਕਾਲੀ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸੈਕਟਰ 32 ਵਿਖੇ ਐਸਆਈਟੀ ਦੇ ਸਾਹਮਣੇ ਪੇਸ਼ ਹੋਏ। ਦੱਸ ਦਈਏ ਕਿ ਇਸ ਤੋਂ ਪਹਿਲਾਂ 6 ਤਰੀਕ ਨੂੰ ਉਹ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਵੀ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਅੱਜ ਉਹਨਾਂ ਕੋਲੋਂ ਲਗਭਗ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ।