ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ
ADGP ਐੱਲ.ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਚਲਾਨ ਕੀਤਾ ਪੇਸ਼
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਬਣਾਇਆ ਦੋਸ਼ੀ
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)-ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ADGP ਐੱਲ.ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਦੱਸੇ ਜਾ ਰਹੇ ਹਨ। ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ ਬੁਰਜ ਜਵਾਹਰਸਿੰਘਵਾਲਾ ਅਤੇ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਬੇਅਦਬੀ ਦੀਆਂ 3 ਘਟਨਾਵਾਂ ਦੀ ਲੜੀ ‘ਤੇ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਹਨ।
ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਵੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਦੇ ਦੋਸ਼ ‘ਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਈਜੀ ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ),ਡੀਆਈਜੀ ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐਸ.ਐਸ.ਪੀ ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣਾ/ ਤੋੜ-ਮਰੋੜ ਕੇ ਤੱਥਾਂ ਨੂੰ ਛੁਪਾਉਣਾ),ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ), ਐਸ.ਐਚ.ਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਛੁਪਾਉਣਾ),ਮਨਤਾਰ ਸਿੰਘ ਬਰਾੜ ਸਾਬਕਾ ਅਕਾਲੀ ਵਿਧਾਇਕ ਕੋਟਕਪੁਰਾ ਦੇ ਨਾਮ ਸ਼ਾਮਿਲ ਹਨ।