ਕੋਟਕਪੂਰਾ ਗੋਲੀ ਕਾਂਡ ਮਾਮਲਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ
ਚੰਡੀਗੜ੍ਹ,6 ਮਾਰਚ (ਵਿਸ਼ਵ ਵਾਰਤਾ)- ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਨ੍ਹਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਗੌਰਤਲਬ ਹੈ ਕਿ ਪਿਛਲੇ ਦਿਨੀਂ SIT ਨੇ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕੇਸ ਵਿੱਚ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਸਮੇਤ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸ਼ੈਣੀ ਸ਼ਾਮਲ ਹਨ।