ਚੰਡੀਗੜ•/28 ਫਰਵਰੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਬਣਾਈ ‘ਸਿੱਟ’ ਨੂੰ ਸਿਆਸੀ ਕਿੜਾਂ ਕੱਢਣ ਲਈ ਇਸਤੇਮਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਸ ਜਾਂਚ ਦੇ ਕੀਤੇ ਸਿਆਸੀਕਰਨ ਦੇ ਮੱਦੇਨਜ਼ਰ ਅਸੀਂ ਮੰਗ ਕਰਦੇ ਹਾਂ ਕਿ ਇਹ ਜਾਂਚ ਜਾਂ ਤਾਂ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਜਾਂ ਫਿਰ ਕਿਸੇ ਸੁਤੰਤਰ ਜਾਂਚ ਏਜੰਸੀ ਨੂੰ ਸੌਂਪੀ ਜਾਵੇ ਤਦ ਹੀ ਇਹਨਾਂ ਘਟਨਾਵਾਂ ਦੀ ਨਿਰਪੱਖ ਜਾਂਚ ਹੋ ਸਕਦੀ ਹੈ।
ਉਹਨਾਂ ਕਿਹਾ ਕਿ ਕਾਂਗਰਸ ਦੀ ਇਸ ਸਮੁੱਚੀ ਕਾਰਵਾਈ ਦਾ ਅਸਲੀ ਮਕਸਦ ਸੱਚਾਈ ਨੂੰ ਬਾਹਰ ਲਿਆਉਣਾ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਨੂੰ ਆਗੂ-ਵਿਹੂਣੇ ਕਰਨਾ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਵਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਢੇਰੀ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਕੜੇਂ ਸਰੂਪਾਂ ਨੂੰ ਅਗਨ ਭੇਂਟਾ ਕਰਨ ਵਾਲੀ ਅਤੇ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮਾਰਨ ਵਾਲੀ ਕਾਂਗਰਸ ਪਾਰਟੀ ਤੋਂ ਹੋਰ ਉਮੀਦ ਵੀ ਕੀ ਕੀਤੀ ਜਾ ਸਕਦੀ ਹੈ।
ਸਿੱਟ ਦੁਆਰਾ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਪਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਭ ਅਕਾਲੀ ਆਗੂਆਂ ਨੂੰ ਤੰਗ-ਪਰੇਸ਼ਾਨ ਕਰਨ ਲਈ ਮਿਲੇ ਸਿਆਸੀ ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਸਮੇਂ ਮਨਤਾਰ ਬਰਾੜ ਸਿਰਫ ਇੱਕ ਵਿਧਾਇਕ ਸੀ ਅਤੇ ਉਸ ਦੀ ਇਸ ਘਟਨਾ ਵਿਚ ਕੋਈ ਭੂਮਿਕਾ ਨਹੀਂ ਸੀ। ਸਰਦਾਰ ਬਾਦਲ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਵਿਚ ਅਕਾਲੀ ਆਗੂਆਂ ਨੂੰ ਫਸਾਉਣ ਦੀ ਕਾਂਗਰਸ ਦੀ ਖੇਡ ਸ਼ੁਰੂ ਤੋਂ ਹੀ ਸਪੱਸ਼ਟ ਸੀ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਘਟਨਾਵਾਂ ਦੀ ਜਾਂਚ ਸ਼ੁਰੂ ਕਰਵਾਉਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਸੀ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਨੇ ਰਣਜੀਤ ਸਿੰਘ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਅਮਰਿੰਦਰ ਅਤੇ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਤਦ ਹੀ ਅਸੀ ਇਸ ਕਮਿਸ਼ਨ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਉਹਨਾਂ ਕਿਹਾ ਕਿ ਹੁਣ ਦੁਬਾਰਾ ਜਿਸ ਤਰੀਕੇ ਨਾਲ ਸਿੱਟ ਵੱਲੋਂ ਮਨਤਾਰ ਬਰਾੜ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਿੱਟ ਵੀ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਸ਼ੁਰੂ ਵਿਚ ਸਿੱਟ ਨੂੰ ਸਹਿਯੋਗ ਦਿੱਤਾ ਸੀ। ਉਹਨਾਂ ਕਿਹਾ ਕਿ ਅਸੀਂ ਦੋ ਗੋਲੀਬਾਰੀ ਦੇ ਕੇਸਾਂ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਉੱਤੇ ਭਰੋਸਾ ਕਰਦਿਆਂ ਸਹਿਯੋਗ ਦਿੱਤਾ ਸੀ ਕਿ ਉਹ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਤੋਂ ਉਲਟ ਪੇਸ਼ਾਵਰ ਢੰਗ ਨਾਲ ਇਸ ਜਾਂਚ ਨੂੰ ਅੱਗੇ ਵਧਾਉਣਗੇ। ਪਰ ਸਾਡੀਆਂ ਉਮੀਦਾਂ ਉੱਤੇ ਪਾਣੀ ਫਿਰ ਚੁੱਕਿਆ ਹੈ।ਰਣਜੀਤ ਸਿੰਘ ਕਾਂਗਰਸੀ ਕਮਿਸ਼ਨ ਵਾਂਗ ਹੀ ਸਿਟ ਵੀ ਬਦਲੇਖੋਰੀ ਦੀ ਸਿਆਸਤ ਕਰਨ ਵਾਸਤੇ ਕਾਂਗਰਸ ਪਾਰਟੀ ਦਾ ਔਜਾਰ ਬਣ ਚੁੱਕਿਆ ਹੈ। ਉਹਨਾਂ ਕਿਹਾ ਕਿ ਗੋਲੀਬਾਰੀ ਦੀਆਂ ਮੰਦਭਾਗੀਆਂ ਘਟਨਾਵਾਂ ਦੇ ਕੇਸਾਂ ਵਿਚ ਅਕਾਲੀ ਆਗੂਆਂ ਨੂੰ ਫਸਾਉਣ ਲਈ ਸਿੱਟ ਨੂੰ ਮੁੱਖ ਮੰਤਰੀ ਅਤੇ ਉਸ ਦੇ ਮੰਤਰੀਆਂ ਵੱਲੋਂ ਸ਼ਰੇਆਮ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਜਾਂ ਕੋਈ ਸੁਤੰਤਰ ਜਾਂਚ ਏਜੰਸੀ ਨੂੰ ਇਹਨਾਂ ਘਟਨਾਵਾਂ ਪਿਛਲੇ ਸੱਚ ਨੂੰ ਬਾਹਰ ਲਿਆ ਸਕਦੀ ਹੈ।
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ 1...