ਕੋਰਟ ਰੂਮ ‘ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ, CBI ਗ੍ਰਿਫਤਾਰੀ ਨੂੰ ਲੈ ਕੇ ਹੋ ਰਹੀ ਸੀ ਸੁਣਵਾਈ
ਨਵੀਂ ਦਿੱਲੀ, 26ਜੂਨ (ਵਿਸ਼ਵ ਵਾਰਤਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਬੁੱਧਵਾਰ (26 ਜੂਨ) ਨੂੰ ਉਦੋਂ ਵਿਗੜ ਗਈ ਜਦੋਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਮੁੱਖ ਮੰਤਰੀ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਦੂਜੇ ਕਮਰੇ ‘ਚ ਬਿਠਾਇਆ ਗਿਆ ਹੈ। ਜਿਕਰਯੋਗ ਹੈ ਕਿ ਸੀਬੀਆਈ ਵੱਲੋ ਉਨ੍ਹਾਂ ਨੂੰ ਅਦਾਲਤ ਵਿਚ ਹੀ ਕੋਰਟ ਦੀ ਇਜ਼ਾਜ਼ਤ ਤੋਂ ਬਾਅਦ ਰਸਮੀ ਹਿਰਾਸਤ ਵਿਚ ਲਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਗਿਆ ਜਿਸਤੋ ਬਾਅਦ ਉਨ੍ਹਾਂ ਨੂੰ ਦੂਸਰੇ ਕਮਰੇ ‘ਚ ਬਿਠਾਇਆ ਗਿਆ ਹੈ।