ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ
ਕੋਰੋਨਾ ਕਾਰਨ ਕੀਤਾ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਇਹ ਫੈਸਲਾ
ਪੜੋ, ਸਕੂਲਾਂ ਦੇ ਬੱਚਿਆਂ ਨੂੰ ਕਦੋਂ ਤੋਂ ਕਦੋਂ ਤੱਕ ਹਨ ਛੁੱਟੀਆਂ
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ)-ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਕ੍ਰਿਸ਼ਨ ਗੁੱਜਰ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਦੱਸਿਆ ਕਿ ਇਹ ਛੁੱਟੀਆਂ ਕੱਲ ਤੋਂ 31 ਮਈ ਤੱਕ ਕੀਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਐਡਵਾਂਸ ਵਿੱਚ ਕੀਤੀਆਂ ਗਈਆਂ ਹਨ।