ਕੋਰੋਨਾ ਕੇਸਾਂ ਵਿੱਚ ਵਾਧੇ ਨੂੰ ਲੈ ਕੇ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਬਿਆਨ
ਪੜ੍ਹੋ ਮਾਸਕ ਨਾ ਪਹਿਨਣ ‘ਤੇ ਜ਼ੁਰਮਾਨੇ ਬਾਰੇ ਕੀ ਕਿਹਾ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- ਸਿਹਤ ਮੰਤਰੀ ਵਿਜੇ ਸਿੰਗਲਾ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਵਿੱਚ ਕੋਰੋਨਾ ਹਾਲਾਤ ਕਾਬੂ ਵਿੱਚ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਸਕ ਨਾ ਲਗਾਉਣ ਤੇ ਕਿਸੇ ਵੀ ਤਰ੍ਹਾਂ ਦਾ ਜੁਰਮਾਨਾ ਜਾਂ ਚਲਾਨ ਨਹੀਂ ਹੋਵੇਗਾ। ਉਹਨਾਂ ਨੇ ਨਾਲ ਹੀ ਪੰਜਾਬ ਵਾਸੀਆਂ ਨੂੰ ਮਾਸਕ ਪਾਉਣ ਦੀ ਅਪੀਲ ਵੀ ਕੀਤੀ ਹੈ। ਓਹਨਾਂ ਕਿਹਾ ਕਿ ਕੁੁੱਝ ਗੁਆਂਢੀ ਸੂਬਿਆਂ ਵਿੱਚ ਕੋਰੋਨਾ ਦੇ ਕੇਸ ਤੇਜੀ ਨਾਲ ਵਧ ਰਹੇ ਹਨ ਜਿਸ ਦੇ ਚੱਲਦਿਆਂ ਸਾਨੂੰ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਅੱਜ ਹੀ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਂਹੀ ਮੀਟਿੰਗ ਕੀਤੀ ਹੈ ਅਤੇ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਏ ਹਨ।























