ਕੋਰੋਨਾ ਟੀਕਾ ਨਾ ਲਗਾਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਛੁੱਟੀ ਕਰੇਗੀ ਪੰਜਾਬ ਸਰਕਾਰ
ਪੜ੍ਹੋ, ਕੈਪਟਨ ਨੇ ਕਿਹੜੇ ਹੁਕਮ ਕੀਤੇ ਜਾਰੀ
ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਕੋਰੋਨਾ ਰਿਵਿਊ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਸਰਕਾਰੀ ਕਰਮਚਾਰੀਆਂ ਨੂੰ ਕੋਰੋਨਾ ਦੀ ਪਹਿਲੀ ਡੋਜ਼ ਵੀ ਹਾਲੇ ਤੱਕ ਨਹੀਂ ਲੱਗੀ ਹੈ, ਉਹਨਾਂ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਤੌਰ ਤੇ ਛੁੱਟੀ ਤੇ ਭੇਜ ਦਿੱਤਾ ਜਾਵੇਗਾ।























