ਇੱਕ ਵਾਰ ਫਿਰ ਤੋਂ ਵਧਣ ਲੱਗਾ ਕੋਰੋਨਾ ਦਾ ਖਤਰਾ!
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਸਿਹਤ ਵਿਭਾਗ ਦੇ ਅਫ਼ਸਰਾਂ ਦੀ ਬੈਠਕ
ਚੰਡੀਗੜ੍ਹ 22 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਦਾ ਖਤਰਾ ਫੈਲ ਗਿਆ ਹੈ। ਜਿਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਨੇ ਬੀਤੇ ਕੱਲ੍ਹ ਸਮੀਖਿਆ ਬੈਠਕ ਕੀਤੀ ਸੀ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਕੋਵਿਡ ‘ਤੇ ਚਰਚਾ ਹੋਵੇਗੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਦੁਪਹਿਰ 1 ਵਜੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਵੇਗੀ।























