
‘ਮਿਸ਼ਨ ਫ਼ਤਿਹ ਯੋਧਾ’ ਬਣ ਕੇ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਗੋਲਡ, ਸਿਲਵਰ ਤੇ ਬ੍ਰਾਂਜ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ
ਹੁਣ ਤੱਕ ਜ਼ਿਲੇ ਦੇ ਸੱਤ ਮਿਸ਼ਨ ਫ਼ਤਿਹ ਯੋਧੇ ਜਿੱਤ ਚੁੱਕੇ ਨੇ ਸਰਟੀਫਿਕੇਟ
ਨਵਾਂਸ਼ਹਿਰ, 22 ਜੁਲਾਈ (ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਸਬੰਧੀ ਤੱਥਾਂ ’ਤੇ ਆਧਾਰਿਤ ਸਹੀ ਤੇ ਸਟੀਕ ਜਾਣਕਾਰੀ ਹਾਸਲ ਕਰਨ ਲਈ ਜ਼ਿਲੇ ਦੇ ਵੱਧ ਤੋਂ ਵੱਧ ਲੋਕ ਕੋਵਾ ਐਪ ਜੁੜਨ। ਜ਼ਿਲਾ ਵਾਸੀਆਂ ਨੂੰ ਇਹ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਨਿਜ਼ਾਤ ਪਾਈ ਜਾ ਸਕੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਫ਼ਤਿਹ’ ਨਾਲ ਜੁੜਨ ਲਈ ਆਪਣੇ ਮੋਬਾਈਲਾਂ ’ਤੇ ਕੋਵਾ ਐਪ ਡਾਊਨਲੋਡ ਕਰਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ਼ ਜੰਗ ਜਿੱਤਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿਚ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਕੋਵਾ ਐਪ ’ਤੇ ‘ਮਿਸ਼ਨ ਫ਼ਤਿਹ’ ਯੋਧਾ’ ਮੁਕਾਬਲਾ ਚਲਾਇਆ ਗਿਆ ਹੈ। ਇਸ ਤਹਿਤ ਹੁਣ ਤੱਕ ਜ਼ਿਲੇ ਦੇ 4400 ਤੋਂ ਵੱਧ ਲੋਕਾਂ ਨੇ ਇਸ ਐਪ ਨਾਲ ਜੁੜ ਕੇ 7000 ਦੇ ਕਰੀਬ ਫੋਟੋਆਂ ਅਪਲੋਡ ਕੀਤੀਆਂ ਹਨ, ਜਿਨਾਂ ਵਿਚੋਂ ਸੱਤ ਵਿਅਕਤੀਆਂ ਨੇ ‘ਮਿਸ਼ਨ ਫ਼ਤਿਹ ਯੋਧਾ’ ਬਣਨ ਦਾ ਮਾਣ ਹਾਸਲ ਕਰ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲੇ 3 ਸਿਲਵਰ ਅਤੇ 4 ਬ੍ਰਾਂਜ ਸਰਟੀਫਿਕੇਟ ਜਿੱਤੇ ਹਨ।
ਉਨਾਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਯੋਧਾ’ ਮੁਕਾਬਲੇ ਵਿਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਈਲ ਫੋਨ ‘ਤੇ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਹੋਮ ਪੇਜ ’ਤੇ ‘ਜੁਆਇਨ ਮਿਸ਼ਨ ਫ਼ਤਿਹ’ ਕਲਿਕ ਕਰ ਕੇ ‘ਮਿਸ਼ਨ ਫ਼ਤਿਹ’ ਨਾਲ ਜੁੜ ਕੇ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਪ੍ਰਤੀ ਸਾਵਧਾਨੀਆਂ ਵਰਤਦਿਆਂ ਤੁਹਾਡੇ ਵੱਲੋਂ ਰੋਜ਼ਾਨਾ ਕੋਵਾ ਐਪ ਵਿਚ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸ ਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸ ਦੇ ਵਾਧੂ ਅੰਕ ਮਿਲਣਗੇ। ਉਨਾਂ ਕਿਹਾ ਕਿ ਕੋਵਾ ਐਪ ’ਤੇ ਰਜਿਸਟ੍ਰੇਸ਼ਨ ਕਰਨ ਵਾਲੇ ਵਿਅਕਤੀ ਵੱਲੋਂ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਹੱਥ ਧੋਣਾ, ਸਮਾਜਿਕ ਦੂਰੀ ਆਦਿ, ਇਹ ਸਭ ਗਤੀਵਿਧੀਆਂ ਕੋਵਾ ਐਪ ’ਤੇ ਅੰਕ ਜੋੜਨ ਲਈ ਸਹਾਈ ਹੋਣਗੀਆਂ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਾ ਐਪ ਡਾਊਨਲੋਡ ਕਰ ਕੇ ਇਸ ਮੁਕਾਬਲੇ ਵਿਚ ਹਿੱਸਾ ਲੈਣ ਅਤੇ ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ਵਿਚ ਆਪਣਾ ਯੋਗਦਾਨ ਪਾਉਣ। ਉਨਾ ਦੱਸਿਆ ਕਿ ਇਹ ਐਪ ਸਾਨੂੰ ਨੇੜੇ ਦੇ ਕੋਵਿਡ ਮਰੀਜ਼ ਤੋਂ ਦੂਰੀ ਬਾਰੇ ਦੱਸ ਦਿੰਦੀ ਹੈ ਅਤੇ ਇਸ ਐਪ ’ਤੇ ਕੋਵਿਡ ਬਾਰੇ ਸਹੀ ਤੇ ਸਟੀਕ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਇਸ ਵਿਚ ਈ-ਪਾਸ ਅਤੇ ਡਾਕਟਰੀ ਸਹਾਇਤਾ ਆਦਿ ਸਣੇ ਕਈ ਲਾਹੇਵੰਦ ਫੀਚਰਜ਼ ਵੀ ਹਨ।
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...






















