ਅੰਮ੍ਰਿਤਸਰ, ਮਾਰਚ -ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ। ਉਕਤ ਜਾਣਕਾਰੀ ਦਿੰਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਹੁਤ ਘੱਟ ਸਮੇਂ ਵਿੱਚ ਟੈਸਟ ਕਰਨ ਵਾਲੀ ਪੀ.ਸੀ.ਆਰ. ਮਸ਼ੀਨ ਲਗ ਰਹੀ ਹੈ, ਜਿਸ ਸਦਕਾ ਇਸ ਬੀਮਾਰੀ ਸਬੰਧੀ ਟੈਸਟ ਕਰਨ ਦੀ ਸਮਰੱਥਾ ਦੁੱਗਣੀ ਹੋ ਗਈ ਹੈ। ਇਸ ਤੋਂ ਇਲਾਵਾ ਟੈਸਟ ਕਰਨ ਵਿੱਚ ਸਮਰੱਥ ਸਟਾਫ ਦੀਆਂ ਸ਼ਿਫਟਾਂ ਵੀ ਵਧਾ ਦਿੱਤੀਆ ਗਈਆਂ ਹਨ ਜਿਸ ਨਾਲ ਸ਼ੱਕੀ ਮਰੀਜਾਂ ਦੀਆਂ ਜਾਂਚ ਰਿਪੋਰਟ ਜਲਦ ਆ ਜਾਣਗੀਆਂ ਅਤੇ ਬੀਮਾਰੀ ਦੀ ਪੁਸ਼ਟੀ ਹੋਣ ਦੀ ਸਥਿਤੀ ਵਿਚ ਮਰੀਜ ਦਾ ਇਲਾਜ ਤੁਰੰਤ ਸ਼ੁਰੂ ਹੋ ਸਕੇਗਾ।
ਉਨ•ਾਂ ਦੱਸਿਆ ਕਿ ਮੌਜੂਦਾ ਸਥਿਤੀ ਦੇ ਮੱਦੇਨਜਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਹਫਤੇ ਦੇ 7 ਦਿਨ 24 ਘੰਟੇ ਕੰਮ ਕਰ ਰਿਹਾ ਹੈ । ਉਨਾਂ ਦੱਸਿਆ ਕਿ ਮੈਡੀਕਲ ਕਾਲਜ ਵਿਖੇ ਲੋਕਾਂ ਨੂੰ ਇਸ ਬੀਮਾਰੀ ਸਬੰਧੀ ਸਹੀ ਜਾਣਕਾਰੀ ਅਤੇ ਸਲਾਹ ਦਿੱਤੀ ਜਾ ਰਹੀ ਹੈ, Àਥੇ ਪ੍ਰੋਟੋਕੋਲ ਦੇ ਅਨੁਸਾਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਲਈ ਵੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਮੀਰਜਾਂ ਦੀ ਸੇਵਾ ਵਿਚ ਲੱਗੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦਾ ਵਿਸ਼ੇਸ਼ ਜ਼ਿਕਰ ਕਰਦੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨਾਂ ਦੀ ਸੇਵਾ ਉਤੇ ਮਾਣ ਹੈ।
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...