ਕੋਰੋਨਾ ਦੇ ਮੱਦੇਨਜ਼ਰ ਇਸ ਰਾਜ ਵਿੱਚ ਲਗਾਇਆ ਗਿਆ ਕਰਫਿਊ
11ਮਈ ਤੋਂ 18 ਮਈ ਤੱਕ ਰਹੇਗਾ ਜਾਰੀ

ਚੰਡੀਗੜ੍ਹ, 10ਮਈ(ਵਿਸ਼ਵ ਵਾਰਤਾ)- ਉਤਰਾਖੰਡ ਸਰਕਾਰ ਨੇ ਕੋਰੋਨਾ ਦੇ ਮੱਦੇਨਜ਼ਰ ਰਾਜ ਵਿੱਚ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। 11ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਸ ਦੇ ਚਲਦੇ ਫਲ, ਸਬਜ਼ੀਆਂ, ਡੇਅਰੀ ਉਤਪਾਦਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ 10 ਵਜੇ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਸ਼ਾਪਿੰਗ ਮਾਲ, ਮਾਰਕਿਟ ਕੰਪਲੈਕਸ, ਜਿੰਮ, ਥੀਏਟਰ , ਅਸੈਂਬਲੀ ਹਾਲ, ਬਾਰ, ਸ਼ਰਾਬ ਦੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ।






















