ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਕਾਰਨ ਦੇਸ਼ ਵਿੱਚ ਫਿਰ ਤੋਂ ਲਾਕਡਾਊਨ
ਹੁਣ ਇਹਨਾਂ ਰਾਜਾਂ ਵਿੱਚ ਲਾਕਡਾਊਨ ਲਾਗੂ ਕਰਨ ਦਾ ਲਿਆ ਗਿਆ ਫੈਸਲਾ

ਦਿੱਲੀ, 9ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਤੋਂ ਬਾਅਦ ਸਰਕਾਰ ਲਗਾਤਾਰ ਪਾਬੰਦੀਆਂ ਤੇ ਵਿਚਾਰ ਕਰ ਰਹੀ ਹੈ। ਦੇਸ਼ ਦੇ ਕਈ ਰਾਜ ਇਸ ਤਰ੍ਹਾਂ ਦੇ ਹਨ , ਜਿਥੇ ਵੀਕੈਂਡ ਲਾਕਡਾਊਨ ਜਾਰੀ ਹੈ ਅਤੇ ਇਸ ਤੋਂ ਇਲਾਵਾ ਕੁਝ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਹੈ। ਪੂਰੇ ਭਾਰਤ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮ ਦੀ ਨੇ ਵੀਰਵਾਰ ਨੂੰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਕਰਨਾਟਕਾ ਦੇ ਬੈਂਗਲੁਰੂ, ਮੈਸੂਰ,ਮੰਗਲੁਰੂ, ਕਲਬੂਰਗੀ, ਬਿਦਰ, ਤੁਮਾਕੁਰੂ, ਉਡਪੀ, ਮਨੀਪਾਲ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਕਡਾਊਨ ਲਗਾਇਆ ਗਿਆ ਹੈ। ਮਹਾਰਾਸ਼ਟਰ ਅਤੇ ਪੰਜਾਬ ਵਿੱਚ ਪਹਿਲਾਂ ਦੀ ਰਾਤ ਦਾ ਕਰਫਿਊ ਜਾਰੀ ਹੈ। ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਜੇ ਸਾਰੇ ਜ਼ਿਲ੍ਹਿਆਂ ਵਿੱਚ ਨਾਇਟ ਕਰਫਿਊ ਜਾਰੀ ਹੈ। ਇਸ ਦੇ ਦੌਰਾਨ ਰਾਤ 8ਵਜੇ ਤੋਂ ਸਵੇਰੇ 7 ਵਜੇ ਤੱਕ ਪਾਬੰਦੀਆਂ ਲਾਗੂ ਹਨ। ਪੰਜਾਬ ਵਿੱਚ ਵਿੱਚ ਵੀ ਰਾਤ 9ਵਜੇ ਤੋਂ ਸਵੇਰੇ 5ਵਜੇ ਤੱਕ ਲਾਕਡਾਊਨ ਜਾਰੀ ਕੀਤਾ ਗਿਆ ਹੈ ਇਹ 30ਅਪ੍ਰੈਲ ਤੱਕ ਜਾਰੀ ਰਹੇਗਾ। ਮਹਾਰਾਸ਼ਟਰ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਰਿਕਾਰਡ ਦਰਜ ਕੀਤੇ ਗਏ ਹਨ।






















