ਕੋਰੋਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਹਿਮ ਮੀਟਿੰਗ ਜਾਰੀ
ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ ਨਾਲ ਸਬੰਧਤ ਸਥਿਤੀ ਅਤੇ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋ ਰਹੀ ਹੈ। ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਸਿਹਤ ਅਧਿਕਾਰੀ ਇਸ ਵਿੱਚ ਸ਼ਾਮਲ ਹਨ। ਗੌਰਤਲਬ ਹੈ ਕਿ ਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 5 ਲੋਕਾਂ ਦੀ ਮੌਤ ਹੋ ਗਈ। 662 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 7026 ਹੋ ਗਈ ਹੈ।