ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਫੇਰ ਤੋਂ ਸਖਤ
ਸਕੂਲਾਂ ਲਈ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼
ਚੰਡੀਗੜ੍ਹ,14 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ ਰਿਵਿਊ ਮੀਟਿੰਗ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲ ਮੁਖੀਆਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਿਰਫ ਪੂਰੀ ਤਰ੍ਹਾਂ ਵੈਕਸੀਨੇਟਿਡ ਸਟਾਫ ਹੀ ਸਕੂਲਾਂ ਵਿੱਚ ਆਵੇ। ਸਕੂਲ ਵਿੱਚ ਇੱਕ ਬੈਂਚ ਉੱਪਰ ਸਿਰਫ ਇੱਕ ਵਿਦਿਆਰਥੀ ਹੀ ਬਿਠਾਇਆ ਜਾਵੇ। ਰੋਜ਼ਾਨਾ 10000ਟੈਸਟ ਰੋਜ਼ਾਨਾ ਕਰਨ ਲਈ ਵੀ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਰਾਜ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਕੋਵਿਡ ਟੀਕਾਕਰਣ ਜਾਂ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਸਰਕਾਰ ਨੇ ਖਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖਤ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪਹਿਲਾਂ ਹੀ ਪੰਜਾਬ ਤੋਂ ਜਾਣ ਵਾਲੇ ਵਿਅਕਤੀਆਂ ‘ਤੇ ਇਹ ਪਾਬੰਦੀਆਂ ਲਗਾਈਆਂ ਹੋਈਆਂ ਹਨ।