ਕੋਰੋਨਾ ਨੇ ਇਕ ਵਾਰ ਫਿਰ ਤੋਂ ਫੜੀ ਰਫਤਾਰ
ਮੋਹਾਲੀ ਜ਼ਿਲੇ ‘ਚ ਇੰਨੇ ਕੋਰੋਨਾ ਮਾਮਲੇ ਆਏ ਸਾਹਮਣੇ

ਮੋਹਾਲੀ, 29 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਕੋਰੋਨਾ ਮਹਾਮਾਰੀ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਜਿਸ ਕਾਰਨ ਕੋਰੋਨਾ ਦਾ ਗ੍ਰਾਫ ਵੱਧ ਰਿਹਾ ਹੈ। ਕੱਲ੍ਹ ਜਿੱਥੇ ਜ਼ਿਲ੍ਹੇ ਵਿੱਚ ਪੰਜ ਨਵੇਂ ਮਰੀਜ਼ ਆਏ ਹਨ। ਇਸ ਦੇ ਨਾਲ ਹੀ ਐਕਟਿਵ ਮਰੀਜ਼ਾਂ ਦੀ ਗਿਣਤੀ 49 ਹੋ ਗਈ ਹੈ। ਜਿਸ ਨੇ ਜ਼ਿਲ੍ਹਾ ਸਿਵਲ ਹਸਪਤਾਲ ਦੀ ਨੀਂਦ ਉਡਾ ਦਿੱਤੀ ਹੈ। ਡੀਸੀ ਈਸ਼ਾ ਕਾਲੀਆ ਵੱਲੋਂ ਲੋਕਾਂ ਨੂੰ ਕੋਰੋਨਾ ਗਾਈਡ ਲਾਈਨ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ।






















