ਕੋਰੋਨਾ ਮਹਾਮਾਰੀ ਦਾ ਅਸਰ ਨਵੇਂ ਸਾਲ ਦੇ ਜਸ਼ਨ ਤੇ ਵੀ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ

ਚੰਡੀਗੜ੍ਹ, 29 ਦਸੰਬਰ(ਵਿਸ਼ਵ ਵਾਰਤਾ)- ਕੋਰੋਨਾ ਮਹਾਮਾਰੀ ਦੇ ਕਾਰਨ ਜ਼ਿਆਦਾਤਰ ਤਿਉਹਾਰਾਂ ਅਤੇ ਖਾਸ ਮੌਕਿਆਂ ਦਾ ਜਸ਼ਨ ਫਿੱਕਾ ਰਿਹਾ ਹੈ। ਇਸ ਦਾ ਅਸਰ ਹੁਣ ਨਵੇਂ ਸਾਲ ਦੇ ਜਸ਼ਨ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਨਵੇਂ ਸਾਲ ਦੇ ਸੈਲੀਬ੍ਰੇਸ਼ਨ ਨੂੰ ਲੈ ਕੇ ਹੁਣ ਤੱਕ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਕੋਈ ਫੈਸਲਾ ਨਹੀਂ ਲਿਆ ਹੈ। ਜਿਸ ਕਾਰਨ ਕਈ ਹੋਟਲ ਪ੍ਰਬੰਧਕ ਵੀ ਕਸ਼ਮਕਸ਼ ਵਿੱਚ ਹਨ ਕਿ ਜੇਕਰ ਸੈਲੀਬ੍ਰੇਸ਼ਨ ਪਾਰਟੀ ਦਾ ਆਯੋਜਨ ਕਰਨਾ ਹੈ ਤਾਂ ਕਿਸ ਪ੍ਰਕਾਰ ਕੀਤਾ ਜਾਵੇ।






















